ਸ਼ਹੀਦ ਸਾਡੀ ਕੌਮ ਦਾ ਸਰਮਾਇਆ, ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ: ਡਾ. ਬਲਜੀਤ ਕੌਰ
ਗੁਰਦਾਸਪੁਰ, 15 ਅਗਸਤ (ਹਿੰ.ਸ.)| ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿੱਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਬਣਾਏ ਗਏ ਸਮਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ
ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਬਣਾਏ ਗਏ ਸਮਾਰਕ ਦਾ ਉਦਘਾਟਨ ਕਰਦੇ ਹੋਏ ਮੰਤਰੀ ਡਾ. ਬਲਜੀਤ ਕੌਰ।


ਸਲਾਮੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ।


ਗੁਰਦਾਸਪੁਰ, 15 ਅਗਸਤ (ਹਿੰ.ਸ.)| ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿੱਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਬਣਾਏ ਗਏ ਸਮਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਅਮਨ-ਸ਼ਾਂਤੀ ਲਈ ਅਨੇਕਾਂ ਸੂਰਮਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਾਂਭ ਕੇ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਪਾਰਕ ਅਤੇ ਸਮਾਰਕ ਤਿਆਰ ਕਰਨਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਸਮਾਰਕ ਨੌਜਵਾਨ ਪੀੜ੍ਹੀ ਨੂੰ ਦੇਸ਼ ਅਤੇ ਸਮਾਜ ਲਈ ਆਪਣਾ ਫਰਜ਼ ਨਿਭਾਉਣ ਅਤੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਸਿਰਫ਼ ਵਿਸ਼ੇਸ਼ ਦਿਹਾੜਿਆਂ ’ਤੇ ਹੀ ਨਹੀਂ, ਸਗੋਂ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਵੱਲੋਂ ਦਿਖਾਇਆ ਗਿਆ ਦੇਸ਼ਭਗਤੀ ਦਾ ਰਸਤਾ ਸਾਡੇ ਲਈ ਹਮੇਸ਼ਾ ਮਾਰਗਦਰਸ਼ਕ ਰਹੇਗਾ।

ਇਸ ਮੌਕੇ ਡਾ. ਬਲਜੀਤ ਕੌਰ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਦੇਸ਼ ਅਤੇ ਸਮਾਜ ਹਮੇਸ਼ਾ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕਰਦਾ ਰਹੇਗਾ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande