ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਐੱਨ.ਐੱਚ.ਆਰ.ਸੀ. ਪੂਰੀ ਤਰ੍ਹਾਂ ਵਚਨਬੱਧ: ਪ੍ਰਿਯਾਂਕ ਕਾਨੂੰਨਗੋ
ਫਾਜ਼ਿਲਕਾ, 15 ਅਗਸਤ (ਹਿੰ.ਸ.)| ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਕਿਹਾ ਕਿ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਜ਼ਿਲ੍ਹਾ ਪ੍ਰਬੰਧ
ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਐੱਨ.ਐੱਚ.ਆਰ.ਸੀ. ਪੂਰੀ ਤਰ੍ਹਾਂ ਵਚਨਬੱਧ: ਪ੍ਰਿਯਾਂਕ ਕਾਨੂੰਨਗੋ


ਫਾਜ਼ਿਲਕਾ, 15 ਅਗਸਤ (ਹਿੰ.ਸ.)| ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਕਿਹਾ ਕਿ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੇ ਲਾਗੂਕਰਨ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਉਨ੍ਹਾਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪੀ.ਐੱਮ. ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗਾਂ ਨਾਲ ਸਬੰਧਤ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਪੋਕਸੋ ਮਾਮਲਿਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਪ੍ਰਿਯਾਂਕ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਬੇਵਜ੍ਹਾ ਖੱਜਲ-ਖੁਆਰ ਨਾ ਕੀਤਾ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਯੋਜਨਾਵਾਂ ਦੇ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ਰ ਖਾ, ਟਾਹਲੀ ਵਾਲਾ ਜੱਟਾ ਅਤੇ ਚੱਕ ਵਜੀਦਾ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਸਮੇਂ ਸਿਰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ ਸਮੇਤ ਪੁਲਿਸ, ਸਿੱਖਿਆ, ਸਿਹਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande