ਅਜ਼ਾਦੀ ਦਿਵਸ ’ਤੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਐਲਾਨ, ਪੰਜਾਬ ਰੋਡਵੇਜ਼ ਦੇ ਬੇੜੇ ’ਚ ਜਲਦ ਸ਼ਾਮਲ ਹੋਣਗੀਆਂ 1,279 ਨਵੀਆਂ ਬੱਸਾਂ
ਮੋਹਾਲੀ, 15 ਅਗਸਤ (ਹਿੰ.ਸ.)| ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕਰਨ ਸਮੇਤ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋ
ਮੋਹਾਲੀ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਰਾਸ਼ਟਰੀ ਝੰਡਾ ਫਹਿਰਾਉਂਦੇ ਹੋਏ।


ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ  ਸੰਬੋਧਨ ਕਰਦੇ ਹੋਏ।


ਮੋਹਾਲੀ, 15 ਅਗਸਤ (ਹਿੰ.ਸ.)| ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕਰਨ ਸਮੇਤ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ।ਮੰਤਰੀ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਹੁਣ ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਯੋਜਨਾ ਵਿੱਚ ਅਗਨੀਵੀਰਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਈ 15 ਪ੍ਰੀਮੀਅਮ ਵੋਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 56 ਨਵੀਆਂ ਬੱਸ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਲੋਕਾਂ ਨੂੰ ਬਿਹਤਰ ਜਨਤਕ ਆਵਾਜਾਈ ਸਹੂਲਤਾਂ ਮਿਲਣ ਦੇ ਨਾਲ ਟਰਾਂਸਪੋਰਟ ਮਾਫੀਆ ’ਤੇ ਵੀ ਲਗਾਮ ਲੱਗੀ ਹੈ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹੁਣ ਲੋਕ ਘਰ ਬੈਠਿਆਂ ਆਧਾਰ ਆਧਾਰਿਤ ਲਰਨਿੰਗ ਲਾਇਸੈਂਸ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਲਾਇਸੈਂਸ ਅਤੇ ਹੋਰ ਦਸਤਾਵੇਜ਼ ਸਪੀਡ ਪੋਸਟ ਰਾਹੀਂ ਲੋਕਾਂ ਦੇ ਘਰ ਤੱਕ ਪਹੁੰਚਾਏ ਜਾ ਰਹੇ ਹਨ।ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅਕਤੂਬਰ ਦੇ ਪਹਿਲੇ ਹਫ਼ਤੇ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ 50 ਮੋਬਾਈਲ ਵੈਨਾਂ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਦੇ 12 ਸ਼ਹਿਰਾਂ ਵਿੱਚ 41 ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ‘ਇੱਕ ਸ਼ਾਮ ਸ਼ਿਵ ਦੇ ਨਾਮ’ ਸਮਾਗਮ ਵੀ ਕਰਵਾਏ ਜਾ ਰਹੇ ਹਨ।ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕਰਦਿਆਂ ਹੁਣ ਖਾਟੂ ਸ਼ਿਆਮ, ਸਾਲਾਸਰ, ਹਰਿਦੁਆਰ, ਰਿਸ਼ੀਕੇਸ਼ ਅਤੇ ਵਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande