ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲੇ ਦੀ ਰਾਜੋਆਣਾ ਵੱਲੋਂ ਨਿੰਦਾ, ਨਿਰਪੱਖ ਜਾਂਚ ਦੀ ਮੰਗ
ਪਟਿਆਲਾ, 15 ਅਗਸਤ (ਹਿੰ.ਸ.)| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮ
ਬਲਵੰਤ ਸਿੰਘ ਰਾਜੋਆਣਾ ਦੀ ਫਾਈਲ ਫੋਟੋ।


ਪਟਿਆਲਾ, 15 ਅਗਸਤ (ਹਿੰ.ਸ.)| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਜੇਲ੍ਹ ਤੋਂ ‘ਖਾਲਸਾ ਪੰਥ’ ਦੇ ਨਾਮ ਲਿਖੇ ਤਿੰਨ ਪੰਨਿਆਂ ਦੇ ਇੱਕ ਖੁੱਲ੍ਹੇ ਪੱਤਰ ਵਿੱਚ ਰਾਜੋਆਣਾ ਨੇ ਸਿੱਖ ਕੌਮ ਨੂੰ ਉਨ੍ਹਾਂ ਤਾਕਤਾਂ ਅਤੇ ਏਜੰਸੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ, ਜੋ ਉਨ੍ਹਾਂ ਮੁਤਾਬਕ ਪੰਥ ਅੰਦਰ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਥ ਵਿਰੋਧੀ ਤਾਕਤਾਂ ਪੰਥ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਪੰਥ ਵਿਰੋਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਹੋਏ ਹਮਲੇ ’ਤੇ ਰੋਸ ਜ਼ਾਹਰ ਕਰਦਿਆਂ ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਵਿੱਚ ਕਿਸੇ ਵੀ ਸ਼ਰਧਾਲੂ ’ਤੇ ਹਮਲਾ ਕਰਨਾ ਸਿੱਖ ਮਰਿਆਦਾ ਅਤੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਸਿੱਖ ਗੁਰੂ ਘਰ ਵਿੱਚ ਸ਼ਰਧਾ ਨਾਲ ਆਏ ਵਿਅਕਤੀ ’ਤੇ ਹਮਲਾ ਨਹੀਂ ਕਰ ਸਕਦਾ, ਭਾਵੇਂ ਉਹ ਉਸ ਦਾ ਕਿੰਨਾ ਵੀ ਵੱਡਾ ਵਿਰੋਧੀ ਕਿਉਂ ਨਾ ਹੋਵੇ।

ਰਾਜੋਆਣਾ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਪਵਿੱਤਰ ਅਸਥਾਨ ’ਤੇ ਆਸ਼ੀਰਵਾਦ ਲੈਣ ਲਈ ਗਏ ਸਨ। ਇਸ ਲਈ ਘਟਨਾ ਦੀ ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਸਾਲ 2007 ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande