ਖਨੌਰੀ ਬਾਰਡਰ ਤੋਂ ਅੱਜ ਦਿੱਲੀ ਲਈ 55 ਕਿਸਾਨਾਂ ਦਾ ਜਥਾ ਹੋਵੇਗਾ ਰਵਾਨਾ, 228 ਕਿਲੋਮੀਟਰ ਦੀ ਪੈਦਲ ਯਾਤਰਾ
ਚੰਡੀਗੜ੍ਹ, 16 ਅਗਸਤ (ਹਿੰ.ਸ.)| ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਅੱਜ ਐਤਵਾਰ ਨੂੰ 55 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨਾਂ ਵੱਲੋਂ ਇਹ ‘ਕਿਸਾਨ ਬਚਾਓ ਪੈਦਲ ਯਾਤਰਾ’ ਦਾਤਾ ਸਿੰਘ ਵਾਲਾ ਸਥਿਤ ਗੁਰਦੁਆਰਾ ਦਾਤਾਵਾਲਾ ਤੋਂ ਸ਼ੁਰੂ ਕੀਤੀ ਜਾਵੇਗੀ। ਕਿਸਾਨ ਆਗੂਆ
ਪ੍ਰਸ਼ਾਸਨ ਨੇ ਹਰਿਆਣਾ ਅਤੇ ਪੰਜਾਬ ਵਿਚਕਾਰ ਖਨੌਰੀ ਸਰਹੱਦ ਨੂੰ ਸੀਲ ਕੀਤਾ।


ਚੰਡੀਗੜ੍ਹ, 16 ਅਗਸਤ (ਹਿੰ.ਸ.)| ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਅੱਜ ਐਤਵਾਰ ਨੂੰ 55 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨਾਂ ਵੱਲੋਂ ਇਹ ‘ਕਿਸਾਨ ਬਚਾਓ ਪੈਦਲ ਯਾਤਰਾ’ ਦਾਤਾ ਸਿੰਘ ਵਾਲਾ ਸਥਿਤ ਗੁਰਦੁਆਰਾ ਦਾਤਾਵਾਲਾ ਤੋਂ ਸ਼ੁਰੂ ਕੀਤੀ ਜਾਵੇਗੀ। ਕਿਸਾਨ ਆਗੂਆਂ ਮੁਤਾਬਕ ਜਥਾ ਕਰੀਬ 228 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 29 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚੇਗਾ।

ਇਸ ਯਾਤਰਾ ਦੌਰਾਨ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਮੌਤ ਵਾਲੀ ਥਾਂ ਦੀ ਮਿੱਟੀ ਵੀ ਆਪਣੇ ਨਾਲ ਦਿੱਲੀ ਲੈ ਕੇ ਜਾਣਗੇ। ਉੱਥੇ ਇੱਕ ਦਿਨ ਦੀ ਕਿਸਾਨ ਪੰਚਾਇਤ ਕੀਤੀ ਜਾਵੇਗੀ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਯਾਤਰਾ ਪੂਰੀ ਤਰ੍ਹਾਂ ਸ਼ਾਂਤਮਈ ਰਹੇਗੀ। ਜਥੇ ਵਿੱਚ ਇੱਕ ਕਿਸਾਨ ਮੁੱਖ ਤੌਰ ’ਤੇ ਪੈਦਲ ਚੱਲੇਗਾ, ਜਦਕਿ ਕੁਝ ਹੋਰ ਕਿਸਾਨ ਉਸਦੇ ਨਾਲ ਰਹਿ ਕੇ ਜ਼ਰੂਰੀ ਸਮਾਨ ਚੁੱਕਣਗੇ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਪੜਾਅ ਕੀਤੇ ਜਾਣਗੇ ਅਤੇ ਜਥਾ ਪੜਾਅਵਾਰ ਦਿੱਲੀ ਵੱਲ ਅੱਗੇ ਵਧੇਗਾ।

ਇਸ ਦੌਰਾਨ ਖਨੌਰੀ ਬਾਰਡਰ ’ਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਾਰਡਰ ਨੂੰ ਸੀਲ ਕਰਕੇ ਕਿਸਾਨਾਂ ਨੂੰ ਰੋਕਣ ਲਈ ਪੰਜ ਪਰਤਾਂ ਵਾਲੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਦਿੱਲੀ ਕੂਚ ਨੂੰ ਦੇਖਦਿਆਂ ਪੁਲਿਸ ਅਤੇ ਪ੍ਰਸ਼ਾਸਨ ਅਲਰਟ ’ਤੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜਥੇ ਵਿੱਚ ਸੀਮਤ ਗਿਣਤੀ ਵਿੱਚ ਕਿਸਾਨ ਹਨ ਅਤੇ ਨਾ ਹੀ ਵੱਡੀ ਭੀੜ ਜਾਂ ਟਰੈਕਟਰ-ਟਰਾਲੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਪੈਦਲ ਦਿੱਲੀ ਜਾਣਗੇ ਅਤੇ ਸਰਕਾਰ ਨੂੰ ਟਕਰਾਅ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ।

ਡੱਲੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਸ਼ਾਂਤਮਈ ਢੰਗ ਨਾਲ ਪੈਦਲ ਜਾ ਰਹੇ ਕਿਸਾਨਾਂ ਨੂੰ ਵੀ ਰੋਕਦੀ ਹੈ ਤਾਂ ਇਸ ਨਾਲ ਸਰਕਾਰ ਦਾ ਰਵੱਈਆ ਸਪੱਸ਼ਟ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਪਹਿਲਾਂ ਪੈਦਲ ਦਿੱਲੀ ਜਾਣ ਦੀ ਗੱਲ ਕਹੀ ਗਈ ਸੀ ਅਤੇ ਹੁਣ ਕਿਸਾਨ ਪੈਦਲ ਹੀ ਯਾਤਰਾ ਕਰ ਰਹੇ ਹਨ। ਕਿਸਾਨ ਆਗੂਆਂ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮਝੌਤੇ ਦਾ ਦੇਸ਼ ਦੀ ਅਰਥਵਿਵਸਥਾ ਅਤੇ ਕਿਸਾਨਾਂ ’ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ। ਪੈਦਲ ਯਾਤਰਾ ਰਾਹੀਂ ਕਿਸਾਨਾਂ ਦੇ ਮੁੱਦਿਆਂ ਦੇ ਨਾਲ ਇਸ ਟ੍ਰੇਡ ਡੀਲ ਖ਼ਿਲਾਫ਼ ਆਪਣੀ ਆਵਾਜ਼ ਵੀ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ। ਕਿਸਾਨ ਆਗੂਆਂ ਮੁਤਾਬਕ ਯਾਤਰਾ ਦਾ ਮੁੱਖ ਉਦੇਸ਼ ਕਿਸਾਨ ਅੰਦੋਲਨ ਦੌਰਾਨ ਸ਼ੁਭਕਰਨ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਨਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande