ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਇਆ
ਪਾਰਟੀ ਅਨੁਸ਼ਾਸਨ ਅਤੇ ਨਿਯਮਾਂ ਦੇ ਉਲਟ ਗਤੀਵਿਧੀਆਂ ਦਾ ਹਵਾਲਾ; ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਲੈ ਕੇ ਚਰਚਾ ਤੇਜ਼ਬਰਨਾਲਾ, 16 ਅਗਸਤ (ਹਿੰ.ਸ.)| ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ ਨੂੰ ਪਾਰਟੀ ਦੇ ਜ਼ਿਲ੍ਹਾ ਪ
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਇਆ


ਪਾਰਟੀ ਅਨੁਸ਼ਾਸਨ ਅਤੇ ਨਿਯਮਾਂ ਦੇ ਉਲਟ ਗਤੀਵਿਧੀਆਂ ਦਾ ਹਵਾਲਾ; ਨਵੇਂ ਜ਼ਿਲ੍ਹਾ ਪ੍ਰਧਾਨ ਨੂੰ ਲੈ ਕੇ ਚਰਚਾ ਤੇਜ਼ਬਰਨਾਲਾ, 16 ਅਗਸਤ (ਹਿੰ.ਸ.)| ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਬਰਨਾਲਾ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸਕੱਤਰ ਸਰਦਾਰ ਪਰਗਟ ਸਿੰਘ ਮੀਆਂਵਿੰਡ ਵੱਲੋਂ ਇੱਕ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ।ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰਵਿੰਦਰ ਸਿੰਘ ਬਰਨਾਲਾ ਵੱਲੋਂ ਪਿਛਲੇ ਸਮੇਂ ਦੌਰਾਨ ਪਾਰਟੀ ਦੇ ਅਨੁਸ਼ਾਸਨ ਅਤੇ ਨਿਯਮਾਂ ਦੇ ਉਲਟ ਕੀਤੀਆਂ ਗਈਆਂ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਇਨ੍ਹਾਂ ਕਾਰਨਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।ਪਾਰਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਗੁਰਵਿੰਦਰ ਸਿੰਘ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਨਾਲ ਸਬੰਧਤ ਕਿਸੇ ਵੀ ਅਧਿਕਾਰ ਜਾਂ ਜ਼ਿੰਮੇਵਾਰੀ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਪੱਤਰ ’ਤੇ ਪਾਰਟੀ ਸਕੱਤਰ ਦੇ ਦਸਤਖ਼ਤ ਅਤੇ ਪਾਰਟੀ ਦੀ ਮੋਹਰ ਦਰਜ ਹੈ।ਹਾਲਾਂਕਿ ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਦੱਸੀਆਂ ਗਈਆਂ ਕਥਿਤ ਗਤੀਵਿਧੀਆਂ ਦਾ ਵਿਸਥਾਰ ਨਹੀਂ ਕੀਤਾ ਗਿਆ ਅਤੇ ਸਿਰਫ਼ ਪਾਰਟੀ ਅਨੁਸ਼ਾਸਨ ਤੇ ਨਿਯਮਾਂ ਦੀ ਉਲੰਘਣਾ ਨੂੰ ਫੈਸਲੇ ਦਾ ਆਧਾਰ ਦੱਸਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਬਰਨਾਲਾ ਦੇ ਸਿਆਸੀ ਅਤੇ ਪਾਰਟੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।ਇਸ ਮਾਮਲੇ ਵਿੱਚ ਗੁਰਵਿੰਦਰ ਸਿੰਘ ਬਰਨਾਲਾ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਫੋਨ ’ਤੇ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਇਸ ਕਾਰਨ ਉਨ੍ਹਾਂ ਦਾ ਪੱਖ ਸ਼ਾਮਲ ਨਹੀਂ ਕੀਤਾ ਜਾ ਸਕਿਆ।ਇਸ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵੀ ਪਾਰਟੀ ਅੰਦਰ ਚਰਚਾ ਸ਼ੁਰੂ ਹੋ ਗਈ ਹੈ। ਸਥਾਨਕ ਹਲਕਿਆਂ ਵਿੱਚ ਵੱਖ-ਵੱਖ ਨਾਮਾਂ ’ਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਕੁਝ ਹਲਕਿਆਂ ਵਿੱਚ ਜ਼ਿਲ੍ਹੇ ਦੀ ਸਮਾਜਿਕ ਬਣਤਰ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਹਿੰਦੂ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ ਦੀ ਸੰਭਾਵਨਾ ਦੀ ਵੀ ਚਰਚਾ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande