ਜਲਾਲਾਬਾਦ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਡੇਂਗੂ-ਮਲੇਰੀਆ ਜਾਗਰੂਕਤਾ ਕੈਂਪ ਲਗਾਇਆ
ਜਲਾਲਾਬਾਦ, 16 ਅਗਸਤ (ਹਿੰ.ਸ.)| ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਕਰਨਬੀਰ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਦੇ ਐੱਸ.ਐੱਮ.ਓ. ਡਾ. ਸੁਮਿਤ ਲੂਣਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਐਨ.ਵੀ.ਬੀ.ਡੀ.ਸੀ.ਪੀ.
ਜਲਾਲਾਬਾਦ ਵਿਖੇ ਲਗਾਇਆ ਗਿਆ ਡੇਂਗੂ-ਮਲੇਰੀਆ ਜਾਗਰੂਕਤਾ ਕੈਂਪ।


ਜਲਾਲਾਬਾਦ, 16 ਅਗਸਤ (ਹਿੰ.ਸ.)| ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਕਰਨਬੀਰ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਦੇ ਐੱਸ.ਐੱਮ.ਓ. ਡਾ. ਸੁਮਿਤ ਲੂਣਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਅਰਬਨ ਜਲਾਲਾਬਾਦ ਦੀ ਟੀਮ ਵੱਲੋਂ ਨਗਰ ਕੌਂਸਲ ਜਲਾਲਾਬਾਦ ਦੇ ਸਹਿਯੋਗ ਨਾਲ ਮਲਟੀਪਰਪਜ਼ ਖੇਡ ਸਟੇਡੀਅਮ ਜਲਾਲਾਬਾਦ ਵਿਖੇ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਅਰਬਨ ਜਲਾਲਾਬਾਦ ਦੇ ਇੰਚਾਰਜ ਜਸਪਾਲ ਸਿੰਘ ਸਿੱਧੂ ਅਤੇ ਲੇਖ ਰਾਜ ਐੱਮ.ਪੀ.ਐੱਚ.ਡਬਲਯੂ. ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਬੁਖਾਰ ਹੋਣ ਦੀ ਸੂਰਤ ਵਿੱਚ ਉਸ ਦੀ ਜਾਂਚ ਜਲਦ ਤੋਂ ਜਲਦ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਆਯੂਸ਼ਮਾਨ ਆਰੋਗਿਆ ਕੇਂਦਰ ਵਿਖੇ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਅਤੇ ਮਲੇਰੀਆ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਰਿੱਜ ਦੀਆਂ ਟਰੇਆਂ, ਕੂਲਰ, ਫੁੱਲਾਂ ਦੇ ਗਮਲੇ, ਪਾਣੀ ਦੀਆਂ ਟੈਂਕੀਆਂ, ਪੁਰਾਣੇ ਟਾਇਰਾਂ ਅਤੇ ਹੋਰ ਖੜ੍ਹੇ ਪਾਣੀ ਦੇ ਸਰੋਤਾਂ ਦੀ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਸਫ਼ਾਈ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਦੇ ਤੌਰ ’ਤੇ ਮਨਾਉਂਦੇ ਹੋਏ ਆਪਣੇ ਘਰ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਦੇ ਸਰੋਤਾਂ ਦੀ ਜਾਂਚ ਕਰਨੀ ਚਾਹੀਦੀ ਹੈ।ਇਸ ਮੌਕੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਐੱਸ.ਡੀ.ਐੱਮ. ਜਲਾਲਾਬਾਦ ਸੁਬਰਤ ਸਿੰਘ ਬਲੋਟ, ਆਈ.ਏ.ਐੱਸ. ਵੱਲੋਂ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਿਹਤ ਵਿਭਾਗ ਦੀ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਅਰਬਨ ਜਲਾਲਾਬਾਦ ਦੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐੱਸ.ਪੀ. ਗੁਰਇੰਦਰਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਦੇਵ ਰਾਜ ਸ਼ਰਮਾ, ਪ੍ਰਧਾਨ ਨਗਰ ਕੌਂਸਲ ਜਲਾਲਾਬਾਦ ਅੰਕੁਸ਼ ਮੁਟਨੇਜਾ, ਸੁਪਰਡੈਂਟ ਰਾਮ ਰਤਨ, ਜਗਦੀਸ਼ ਕੁਮਾਰ ਸੀਨੀਅਰ ਸਹਾਇਕ, ਰੋਹਿਤ ਕੁਮਾਰ ਜੂਨੀਅਰ ਸਹਾਇਕ, ਨਗਰ ਕੌਂਸਲ ਦੇ ਕਰਮਚਾਰੀ ਰਿੰਕੂ ਕੁਮਾਰ, ਸਿਹਤ ਵਿਭਾਗ ਦੀ ਟੀਮ ਦੇ ਸਰਬਜੀਤ ਸਿੰਘ, ਵਰਿੰਦਰ ਕੁਮਾਰ ਅਤੇ ਹੋਰ ਬ੍ਰੀਡਿੰਗ ਚੈੱਕਰ, ਪਤਵੰਤੇ ਸੱਜਣ, ਅਧਿਕਾਰੀ, ਕਰਮਚਾਰੀ ਅਤੇ ਲੋਕ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande