ਲੁਧਿਆਣਾ ’ਚ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਭਰਾ ਦੀ ਸੜਕ ਹਾਦਸੇ ’ਚ ਮੌਤ
ਲੁਧਿਆਣਾ, 16 ਅਗਸਤ (ਹਿੰ.ਸ.)| ਲੁਧਿਆਣਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਮੌਤ ਹੋ ਗਈ। ਮ੍ਰਿਤਕ ਨਾਬਾਲਗ ਆਪਣੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਲਈ ਘਰੋਂ ਨਿਕਲਿਆ ਸੀ। ਹਾਦਸੇ ਤੋਂ ਬਾਅਦ
ਲੁਧਿਆਣਾ ’ਚ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਭਰਾ ਦੀ ਸੜਕ ਹਾਦਸੇ ’ਚ ਮੌਤ


ਲੁਧਿਆਣਾ, 16 ਅਗਸਤ (ਹਿੰ.ਸ.)| ਲੁਧਿਆਣਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਮੌਤ ਹੋ ਗਈ। ਮ੍ਰਿਤਕ ਨਾਬਾਲਗ ਆਪਣੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਲਈ ਘਰੋਂ ਨਿਕਲਿਆ ਸੀ। ਹਾਦਸੇ ਤੋਂ ਬਾਅਦ ਪਰਿਵਾਰ ਨੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਟਰੈਕਟਰ-ਟਰਾਲੀ ਚਾਲਕ ਦੀ ਗ੍ਰਿਫ਼ਤਾਰੀ ਨਾ ਹੋਣ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਮ੍ਰਿਤਕ ਦੀ ਪਛਾਣ ਯੁਵਰਾਜ ਸਿੰਘ (14) ਵਜੋਂ ਹੋਈ ਹੈ, ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ। ਭਾਮਾ ਕਲਾਂ ਵਾਸੀ ਮਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਗੁਰਮਨਪ੍ਰੀਤ ਸਿੰਘ ਅਤੇ ਯੁਵਰਾਜ ਸਿੰਘ ਵਿਆਹ ਦੇ ਕਾਰਡ ਵੰਡਣ ਲਈ ਗਿਆ ਸੀ।ਇਸ ਦੌਰਾਨ ਇੱਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਕਥਿਤ ਤੌਰ ’ਤੇ ਬਿਨਾਂ ਕੋਈ ਇਸ਼ਾਰਾ ਦਿੱਤੇ ਟਰੈਕਟਰ ਮੋੜ ਦਿੱਤਾ। ਟੱਕਰ ਕਾਰਨ ਦੋਵੇਂ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਯੁਵਰਾਜ ਅਤੇ ਗੁਰਮਨਪ੍ਰੀਤ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਯੁਵਰਾਜ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਸੀ। ਪਰਿਵਾਰ ਮੁਤਾਬਕ, ਉਸ ਨੂੰ ਕਰੀਬ ਇੱਕ ਘੰਟੇ ਤੱਕ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ। ਹਾਦਸੇ ਵਿੱਚ ਉਸ ਦਾ ਕਾਫ਼ੀ ਖੂਨ ਵਹਿ ਗਿਆ ਸੀ।ਪਰਿਵਾਰਕ ਮੈਂਬਰਾਂ ਅਨੁਸਾਰ, ਇਲਾਜ ਦੌਰਾਨ ਯੁਵਰਾਜ ਨੇ ਤੜਫਦੇ ਹੋਏ ਡਾਕਟਰ ਨੂੰ ਕਿਹਾ ਕਿ ਉਸ ਨੂੰ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਹੋ ਰਹੀ ਹੈ ਅਤੇ ਕੋਈ ਟੀਕਾ ਲਗਾ ਦਿੱਤਾ ਜਾਵੇ। ਇਸ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ।ਯੁਵਰਾਜ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਪਰਿਵਾਰ ਨੇ ਉਸ ਦੀ ਇੱਕ ਭੈਣ ਦਾ ਵਿਆਹ 23 ਅਗਸਤ ਨੂੰ ਤੈਅ ਕੀਤਾ ਹੋਇਆ ਸੀ। ਵਿਆਹ ਦੀਆਂ ਤਿਆਰੀਆਂ ਅਤੇ ਕਾਰਡ ਵੰਡਣ ਦੇ ਵਿਚਕਾਰ ਯੁਵਰਾਜ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।ਜਿਸ ਘਰ ਵਿੱਚ ਕੁਝ ਦਿਨਾਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਨਾਈਆਂ ਜਾਣੀਆਂ ਸਨ, ਉੱਥੇ ਹੁਣ ਮਾਤਮ ਛਾਇਆ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁੰਮਕਲਾਂ ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰਨ ਦੇ ਯਤਨ ਜਾਰੀ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande