ਚੰਡੀਗੜ੍ਹ ਵਿੱਚ 3 ਨੌਜਵਾਨਾਂ ’ਤੇ ਚਾਕੂ ਨਾਲ ਹਮਲਾ, 2 ਗੰਭੀਰ ਜ਼ਖਮੀ
ਚੰਡੀਗੜ੍ਹ, 17 ਅਗਸਤ (ਹਿੰ.ਸ.)| ਚੰਡੀਗੜ੍ਹ ਵਿੱਚ ਬਦਮਾਸ਼ਾਂ ਵੱਲੋਂ ਤਿੰਨ ਨੌਜਵਾਨਾਂ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਲੱਕੀ ਅਤੇ ਅਰੁਣ ਵਜ
ਚੰਡੀਗੜ੍ਹ ਵਿੱਚ 3 ਨੌਜਵਾਨਾਂ ’ਤੇ ਚਾਕੂ ਨਾਲ ਹਮਲਾ, 2 ਗੰਭੀਰ ਜ਼ਖਮੀ


ਚੰਡੀਗੜ੍ਹ, 17 ਅਗਸਤ (ਹਿੰ.ਸ.)| ਚੰਡੀਗੜ੍ਹ ਵਿੱਚ ਬਦਮਾਸ਼ਾਂ ਵੱਲੋਂ ਤਿੰਨ ਨੌਜਵਾਨਾਂ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਲੱਕੀ ਅਤੇ ਅਰੁਣ ਵਜੋਂ ਹੋਈ ਹੈ, ਜਦਕਿ ਕੁਲਦੀਪ ਨੂੰ ਘੱਟ ਸੱਟਾਂ ਲੱਗੀਆਂ ਹਨ।ਜਾਣਕਾਰੀ ਮੁਤਾਬਕ ਤਿੰਨੇ ਨੌਜਵਾਨ ਪਾਰਕ ਵਿੱਚ ਬੈਠੇ ਹੋਏ ਸਨ। ਇਸੇ ਦੌਰਾਨ ਅਚਾਨਕ ਕੁਝ ਹਮਲਾਵਰ ਉੱਥੇ ਪਹੁੰਚ ਗਏ। ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।ਹਮਲੇ ਦੌਰਾਨ ਲੱਕੀ ਦੇ ਪੇਟ ਵਿੱਚ ਚਾਕੂ ਮਾਰ ਕੇ ਘੁਮਾ ਦਿੱਤਾ ਗਿਆ, ਜਦਕਿ ਅਰੁਣ ਦੀ ਛਾਤੀ ਅਤੇ ਪਿੱਠ ’ਤੇ ਕਰੀਬ 12 ਵਾਰ ਚਾਕੂ ਮਾਰੇ ਗਏ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਸਾਰੰਗਪੁਰ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਮੁਤਾਬਕ ਹਮਲੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਲੱਕੀ ਨੂੰ ਪਹਿਲਾਂ ਸੈਕਟਰ-16 ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਬਾਅਦ ਵਿੱਚ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਲੱਕੀ ਆਪਣੀ ਸਕੂਲ ਵੈਨ ਚਲਾਉਂਦਾ ਸੀ। ਉਸ ਦੀ ਮਾਂ ਚੰਡੀਗੜ੍ਹ ਵਿੱਚ ਕੋਠੀਆਂ ਵਿੱਚ ਕੰਮ ਕਰਦੀ ਹੈ, ਜਦਕਿ ਉਸ ਦਾ ਵੱਡਾ ਭਰਾ ਰੋਹਿਤ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦਾ ਹੈ।ਅਰੁਣ ਇਸ ਸਮੇਂ ਬੇਰੁਜ਼ਗਾਰ ਹੈ ਅਤੇ ਨੌਕਰੀ ਦੀ ਭਾਲ ਕਰ ਰਿਹਾ ਹੈ। ਉਸ ਦੇ ਪਿਤਾ ਪੇਂਟਿੰਗ ਦੇ ਠੇਕੇਦਾਰ ਹਨ।ਕੁਲਦੀਪ ਪ੍ਰਵਾਸੀ ਹੈ ਅਤੇ ਇੱਥੇ ਪੇਂਟਿੰਗ ਠੇਕੇਦਾਰ ਵਜੋਂ ਕੰਮ ਕਰਦਾ ਹੈ। ਉਸ ਦੇ ਮਾਤਾ-ਪਿਤਾ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਰਹਿੰਦੇ ਹਨ। ਉਹ ਇਸ ਸਮੇਂ ਕੋਈ ਕੰਮ ਨਹੀਂ ਕਰਦੇ ਅਤੇ ਘਰ ਦਾ ਖਰਚਾ ਕੁਲਦੀਪ ਦੀ ਕਮਾਈ ਨਾਲ ਚੱਲਦਾ ਹੈ।ਲੱਕੀ ਦੇ ਭਰਾ ਰੋਹਿਤ ਨੇ ਦੱਸਿਆ ਕਿ ਰਾਤ ਕਰੀਬ ਸਾਢੇ 11 ਵਜੇ ਉਸ ਦਾ ਭਰਾ ਧਨਾਸ ਵਿੱਚ ਘਰ ਦੇ ਸਾਹਮਣੇ ਸਥਿਤ ਪਾਰਕ ਵਿੱਚ ਬੈਠਾ ਸੀ। ਪਾਰਕ ਵਿੱਚ ਕੁਝ ਲੋਕ ਹੁੱਕਾ ਪੀ ਰਹੇ ਸਨ। ਇਸੇ ਦੌਰਾਨ ਤਿੰਨ-ਚਾਰ ਨੌਜਵਾਨ ਉੱਥੇ ਆਏ ਅਤੇ ਲੱਕੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਰੋਹਿਤ ਮੁਤਾਬਕ ਹਮਲਾਵਰਾਂ ਵਿੱਚ ਸਰਜੂ, ਬਿੱਟੂ, ਧਰਮਿੰਦਰ ਅਤੇ ਜਾਦੂ ਸ਼ਾਮਲ ਸਨ। ਉਸ ਦਾ ਦੋਸ਼ ਹੈ ਕਿ ਲੱਕੀ ’ਤੇ ਪਿੱਛੋਂ ਚਾਕੂ ਨਾਲ ਹਮਲਾ ਕੀਤਾ ਗਿਆ। ਰੋਹਿਤ ਨੇ ਦੱਸਿਆ ਕਿ ਜ਼ਖਮੀ ਲੱਕੀ ਨੂੰ ਪਹਿਲਾਂ ਸੈਕਟਰ-16 ਹਸਪਤਾਲ ਲਿਜਾਇਆ ਗਿਆ, ਜਿੱਥੋਂ ਸਵੇਰੇ ਕਰੀਬ 6 ਵਜੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਲੱਕੀ ਦੇ ਦੋਸਤ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ। ਰੋਹਿਤ ਦਾ ਦੋਸ਼ ਹੈ ਕਿ ਉਸ ਦੇ ਭਰਾ ’ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਉਸ ਸਮੇਂ ਲੱਕੀ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਹੋ ਗਿਆ ਸੀ। ਉਸ ਮੁਤਾਬਕ ਉਸ ਘਟਨਾ ਵਿੱਚ ਉਨ੍ਹਾਂ ਨਾਲ ਰਹਿਣ ਵਾਲੇ ਹੋਰ ਨੌਜਵਾਨਾਂ ਨਾਲ ਵੀ ਕੁੱਟਮਾਰ ਕੀਤੀ ਗਈ ਸੀ।

ਜ਼ਖਮੀ ਲੱਕੀ ਦੇ ਪਿਤਾ ਸ਼ੀਸ਼ਪਾਲ ਨੇ ਦੱਸਿਆ ਕਿ ਰਾਤ ਸਮੇਂ ਕੁਝ ਨੌਜਵਾਨ ਪਾਰਕ ਵਿੱਚ ਬੈਠੇ ਹੋਏ ਸਨ। ਇਸੇ ਦੌਰਾਨ ਤਿੰਨ-ਚਾਰ ਨੌਜਵਾਨ ਉੱਥੇ ਪਹੁੰਚੇ ਅਤੇ ਲੱਕੀ ’ਤੇ ਕੁਹਾੜੀ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਚਾਕੂ ਉਸ ਦੇ ਪੇਟ ਵਿੱਚ ਲੱਗਾ।ਪਰਿਵਾਰਕ ਮੈਂਬਰ ਲੱਕੀ ਨੂੰ ਪਹਿਲਾਂ ਸੈਕਟਰ-16 ਹਸਪਤਾਲ ਲੈ ਕੇ ਗਏ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਸ਼ੀਸ਼ਪਾਲ ਨੇ ਦੋਸ਼ ਲਗਾਇਆ ਕਿ ਘਟਨਾ ਦੇ ਬਾਵਜੂਦ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਸਾਰੰਗਪੁਰ ਥਾਣਾ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨ ਇਸ ਸਮੇਂ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਡਾਕਟਰਾਂ ਵੱਲੋਂ ਬਿਆਨ ਦਰਜ ਕਰਨ ਦੀ ਇਜਾਜ਼ਤ ਮਿਲਦੇ ਹੀ ਉਸ ਦਾ ਬਿਆਨ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਹਮਲਾਵਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande