ਫਰੀਦਕੋਟ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰ ਭਾਜਪਾ ਵਿੱਚ ਸ਼ਾਮਲ
ਫਰੀਦਕੋਟ, 17 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਦੇ ਮੈਂਬਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰ
ਜ਼ਿਲ੍ਹਾ ਭਾਜਪਾ ਪ੍ਰਧਾਨ ਸੰਦੀਪ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਭਾਜਪਾ ’ਚ ਸ਼ਾਮਲ ਹੁੰਦੇ ਹੋਏ ਲੋਕ।


ਫਰੀਦਕੋਟ, 17 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਰੀਬ 100 ਪਰਿਵਾਰਾਂ ਦੇ ਮੈਂਬਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ।

ਇਹ ਸ਼ਮੂਲੀਅਤ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਦੀਪ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਨਵੇਂ ਮੈਂਬਰਾਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਕਰਦਿਆਂ ਸੰਦੀਪ ਸਿੰਘ ਬਰਾੜ ਨੇ ਕਿਹਾ ਕਿ ਲੋਕਾਂ ਦਾ ਭਾਜਪਾ ਪ੍ਰਤੀ ਲਗਾਤਾਰ ਵੱਧ ਰਿਹਾ ਵਿਸ਼ਵਾਸ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਵੱਖ-ਵੱਖ ਵਰਗਾਂ ਅਤੇ ਪਰਿਵਾਰਾਂ ਨੂੰ ਭਾਜਪਾ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਮਜ਼ਬੂਤ ਸੰਗਠਨ ਤਿਆਰ ਕਰਨਾ ਹੈ।

ਸੰਦੀਪ ਸਿੰਘ ਬਰਾੜ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ।

ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸੰਦੀਪ ਸਿੰਘ ਬਰਾੜ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਭਵਿੱਖ ਵਿੱਚ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।

ਭਾਜਪਾ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਾਰਟੀ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਲੋਕਾਂ ਨੂੰ ਵੀ ਪਾਰਟੀ ਨਾਲ ਜੋੜਨ ਲਈ ਮੁਹਿੰਮ ਜਾਰੀ ਰੱਖੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande