ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਮਾਮਲੇ ਦਰਜ, 17 ਗ੍ਰਿਫਤਾਰ
ਚੰਡੀਗੜ੍ਹ, 17 ਅਗਸਤ (ਹਿੰ.ਸ.)| 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਇਕੱਠ ਅਤੇ ਮਾਰਚ ਦੌਰਾਨ ਕਾਨੂੰਨ-ਵਿਵਸਥਾ ਭੰਗ ਕਰਨ ਦੇ ਦੋਸ਼ਾਂ ਤਹਿਤ ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਚਾਰ ਮਾਮਲੇ ਦਰਜ ਕੀਤੀਆਂ ਹਨ। ਪੁਲਿਸ ਅਨੁਸਾਰ ਇਨ੍ਹਾਂ ਮਾ
ਸਿਮਰਨਜੀਤ ਸਿੰਘ ਮਾਨ ਵੱਲੋਂ ਭੇਸ ਬਦਲ ਚੰਡੀਗੜ੍ਹ ਦਾਖਲ ਹੋਣ ਦੀ ਫੋਟੋ।


ਚੰਡੀਗੜ੍ਹ, 17 ਅਗਸਤ (ਹਿੰ.ਸ.)| 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਇਕੱਠ ਅਤੇ ਮਾਰਚ ਦੌਰਾਨ ਕਾਨੂੰਨ-ਵਿਵਸਥਾ ਭੰਗ ਕਰਨ ਦੇ ਦੋਸ਼ਾਂ ਤਹਿਤ ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਚਾਰ ਮਾਮਲੇ ਦਰਜ ਕੀਤੀਆਂ ਹਨ।

ਪੁਲਿਸ ਅਨੁਸਾਰ ਇਨ੍ਹਾਂ ਮਾਮਲਿਆਂ ਵਿੱਚ ਹੁਣ ਤੱਕ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਪੁਲਿਸ ਵੱਲੋਂ ਦੇਰ ਰਾਤ ਜਾਰੀ ਕੀਤੀ ਜਾਣਕਾਰੀ ਮੁਤਾਬਕ ਥਾਣਾ ਨਾਰਥ, ਚੰਡੀਗੜ੍ਹ ਵਿੱਚ ਐਫਆਈਆਰਨੰਬਰ 97, ਮਿਤੀ 15 ਅਗਸਤ 2026, ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਦਰਜ ਕੀਤੀ ਗਈ। ਇਹ ਮਾਮਲਾ ਪੰਜਾਬ ਲੋਕ ਭਵਨ, ਸੈਕਟਰ-6 ਨੇੜੇ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਇਕੱਠ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਇਮਾਨ ਸਿੰਘ ਮਾਨ, ਰਛਪਾਲ ਸਿੰਘ, ਸੰਤ ਬਾਬਾ ਚਰਨਜੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ, ਗੁਰਪੰਤ ਸਿੰਘ, ਮਨਦੀਪ ਕੌਰ ਅਤੇ ਰਾਜਿੰਦਰ ਕੌਰ ਸਰਾਂ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਇਸੇ ਤਰ੍ਹਾਂ ਥਾਣਾ ਸੈਕਟਰ-36 ਵਿੱਚ ਐਫਆਈਆਰ ਨੰਬਰ 137 ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ 15 ਅਗਸਤ ਨੂੰ ਸੈਕਟਰ-51/52 ਦੀ ਡਿਵਾਈਡਿੰਗ ਰੋਡ ’ਤੇ ਮਟੌਰ ਬੈਰੀਅਰ ਨੇੜੇ ਕੌਮੀ ਇਨਸਾਫ਼ ਮੋਰਚੇ ਅਤੇ ਹੋਰ ਜਥੇਬੰਦੀਆਂ ਦਾ ਵੱਡਾ ਇਕੱਠ ਹੋਇਆ। ਪੁਲਿਸ ਦਾ ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕੀਤੀ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਲਈ ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ ਕੁਝ ਪ੍ਰਦਰਸ਼ਨਕਾਰੀਆਂ ਕੋਲ ਤਲਵਾਰਾਂ, ਕੁਹਾੜੀਆਂ, ਬਰਛੇ ਅਤੇ ਹੋਰ ਹਥਿਆਰ ਵੀ ਸਨ। ਇਸ ਮਾਮਲੇ ਵਿੱਚ ਬਾਪੂ ਗੁਰਚਰਨ ਸਿੰਘ, ਗੁਰਦੀਪ ਬਠਿੰਡਾ, ਸੁਖਜਿੰਦਰ ਸਿੰਘ ਖੋਸਾ, ਸੁਖ ਗਿੱਲ ਮੋਗਾ, ਪਾਲ ਸਿੰਘ ਫਰਾਂਸ, ਬਾਬਾ ਰਾਜਾ ਰਾਜ ਸਿੰਘ, ਗੁਰਵਿੰਦਰ ਸਿੰਘ ਭੰਗੂ, ਸੁਰਜੀਤ ਫੂਲ, ਭਾਨਾ ਸਿੱਧੂ, ਬਲਜੀਤ ਸਿੰਘ ਖਾਲਸਾ, ਲੱਖਾ ਸਿਧਾਣਾ, ਅਮਿਤੋਜ਼ ਮਾਨ ਅਤੇ ਨਵਦੀਪ ਜਲੇਬੜਾ ਸਮੇਤ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਥਾਣਾ ਨਾਰਥ ਵਿੱਚ ਹੀ ਐਫਆਈਆਰਨੰਬਰ 96 ਤਹਿਤ ਚਾਰ ਵਿਅਕਤੀਆਂ ਸਿਮਰਨਜੀਤ ਸਿੰਘ ਮਾਨ, ਦਪਿੰਦਰ ਪ੍ਰਤਾਪ ਸਿੰਘ, ਗੋਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਹੀਰਾ ਸਿੰਘ ਚੌਕ ਵਿਖੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨਾਲ ਸਬੰਧਤ ਹੈ। ਪੁਲਿਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਪੁਲਿਸ ਦੀ ਡਿਊਟੀ ਵਿੱਚ ਰੁਕਾਵਟ ਪਾਈ। ਪੁਲਿਸ ਨੇ ਦੋਸ਼ ਲਗਾਇਆ ਕਿ ਸਿਮਰਨਜੀਤ ਸਿੰਘ ਮਾਨ ਨੇ ਮਰੀਜ਼ ਦਾ ਭੇਸ ਬਣਾ ਕੇ ਐਂਬੂਲੈਂਸ ਵਿੱਚ ਬੈਠਣ ਦੀ ਕੋਸ਼ਿਸ਼ ਕੀਤੀ।

ਚੌਥਾ ਮਾਮਲਾ ਥਾਣਾ ਈਸਟ, ਸੈਕਟਰ-26 ਵਿੱਚ ਐਫਆਈਆਰਨੰਬਰ 106 ਤਹਿਤ ਦਰਜ ਕੀਤਾ ਗਿਆ। ਪੁਲਿਸ ਅਨੁਸਾਰ ਸੈਕਟਰ-7/8 ਦੀ ਡਿਵਾਈਡਿੰਗ ਰੋਡ ’ਤੇ ਸ਼ੱਕੀ ਵਾਹਨਾਂ ਦੀ ਜਾਂਚ ਦੌਰਾਨ ਕੀਆ ਅਤੇ ਇਨੋਵਾ ਵਿੱਚ 9 ਵਿਅਕਤੀ ਮਿਲੇ। ਤਲਾਸ਼ੀ ਦੌਰਾਨ ਦੋਵਾਂ ਵਾਹਨਾਂ ਵਿੱਚੋਂ ਕੁੱਲ 4 ਤਲਵਾਰਾਂ ਬਰਾਮਦ ਹੋਈਆਂ। ਪੁਲਿਸ ਨੇ ਦੋਵੇਂ ਵਾਹਨ ਅਤੇ ਹਥਿਆਰ ਕਬਜ਼ੇ ਵਿੱਚ ਲੈ ਲਏ।

ਇਸ ਮਾਮਲੇ ਵਿੱਚ ਤਰੁਣ ਜੈਨ, ਹਰਕਿਰਤ ਸਿੰਘ, ਫਤਿਹ ਸਿੰਘ, ਗੁਰਸ਼ਾਂਤ ਸਿੰਘ, ਜਸਪ੍ਰੀਤ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ ਅਤੇ ਸੰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande