
ਨੌਜਵਾਨ ਮਜ਼ਬੂਤ ਅਤੇ ਜ਼ਿੰਮੇਵਾਰ ਲੋਕਤੰਤਰ ਦੀ ਉਸਾਰੀ ਵਿੱਚ ਨਿਭਾਉਣ ਅਹਿਮ ਭੂਮਿਕਾ: ਜ਼ਿਲ੍ਹਾ ਨੋਡਲ ਅਫ਼ਸਰ ਸਵੀਪਮੋਹਾਲੀ, 17 ਅਗਸਤ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਦਫ਼ਤਰ ਦੀ ਸਵੀਪ ਟੀਮ ਵੱਲੋਂ ਇੰਡੋ ਗਲੋਬਲ ਕਾਲਜ ਆਫ਼ ਆਰਕੀਟੈਕਚਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨਾਲ ‘ਨਵੇਂ ਵੋਟਰਾਂ ਨਾਲ ਰੂਬਰੂ’ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੋਣ ਪ੍ਰਕਿਰਿਆ, ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਤੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋਫੈਸਰ ਗੁਰਬਖਸ਼ੀਸ ਸਿੰਘ ਅੰਟਾਲ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੈਂਪਸ ਅੰਬੈਸਡਰਾਂ ਦੀ ਜ਼ਿੰਮੇਵਾਰੀ ਅਤੇ ਐਸ ਆਈ ਆਰ ਦੌਰਾਨ ਨੌਜਵਾਨਾਂ ਵੱਲੋਂ ਨਿਭਾਈ ਜਾ ਸਕਣ ਵਾਲੀ ਸਰਗਰਮ ਭੂਮਿਕਾ ਬਾਰੇ ਵੀ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ ਜਾਂ ਕਿਸੇ ਵੋਟਰ ਦੇ ਇੰਦਰਾਜ਼ ਸਬੰਧੀ ਕੋਈ ਇਤਰਾਜ਼ ਹੋਵੇ ਤਾਂ ਦਾਅਵੇ ਅਤੇ ਇਤਰਾਜ਼ ਰਾਹੀਂ ਇਸ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਇਸ ਸਬੰਧੀ ਲੋੜੀਂਦੇ ਫਾਰਮਾਂ ਅਤੇ ਪ੍ਰਕਿਰਿਆ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਜ਼ਿਲ੍ਹਾ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਅਤੇ ਮਜ਼ਬੂਤ ਤੇ ਜ਼ਿੰਮੇਵਾਰ ਲੋਕਤੰਤਰ ਦੀ ਉਸਾਰੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਵਿਦਿਆਰਥੀਆਂ ਨੇ ਈਸੀਆਈ ਨੈਟ, ਸੀ ਵਿਜੀਲ ਸਮੇਤ ਵੱਖ-ਵੱਖ ਚੋਣ ਐਪਸ ਸਬੰਧੀ ਸਵਾਲ ਪੁੱਛੇ ਅਤੇ 1950 ਵੋਟਰ ਹੈਲਪਲਾਈਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਦੇ ਸਵਾਲਾਂ ਦੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਸਥਾਰ ਨਾਲ ਜਵਾਬ ਦਿੱਤੇ ਗਏ।ਇਸ ਮੌਕੇ ਚੋਣ ਕਾਨੂੰਗੋ ਸਰਿੰਦਰ ਬਤਰਾ, ਜਗਤਾਰ ਸਿੰਘ ਅਤੇ ਇੰਡੋ ਗਲੋਬਲ ਕਾਲਜ ਦੇ ਆਰਕੀਟੈਕਚਰ ਵਿਭਾਗ ਤੋਂ ਅਧਿਆਪਕਾ ਜਸਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਚੋਣਾਂ ਨਾਲ ਸਬੰਧਤ ਸੇਵਾਵਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH