ਸੀ.ਐੱਮ. ਦੀ ਯੋਗਸ਼ਾਲਾ’ ਨਾਲ ਪੰਜਾਬ ਵਿੱਚ ਵਧ ਰਹੀ ਸਿਹਤ ਜਾਗਰੂਕਤਾ
ਮੋਹਾਲੀ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਅਤੇ ਤਣਾਅਮੁਕਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸੂਬੇ ਵਿੱਚ ਇਸ ਸਮੇਂ 11,022 ਯੋਗ ਕਲਾਸਾਂ ਚੱਲ ਰਹੀਆਂ ਹਨ,
ਯੋਗਾ ਕਰਦੇ ਹੋਏ ਯੋਗਾ ਇੰਸਟ੍ਰਕਟਰ।


ਮੋਹਾਲੀ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਅਤੇ ਤਣਾਅਮੁਕਤ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ‘ਸੀ.ਐੱਮ. ਦੀ ਯੋਗਸ਼ਾਲਾ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸੂਬੇ ਵਿੱਚ ਇਸ ਸਮੇਂ 11,022 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਰਾਹੀਂ 6 ਲੱਖ ਤੋਂ ਵੱਧ ਲੋਕ ਯੋਗ, ਪ੍ਰਾਣਾਯਾਮ ਅਤੇ ਧਿਆਨ ਦਾ ਲਾਭ ਲੈ ਰਹੇ ਹਨ।

ਜ਼ਿਲ੍ਹਾ ਕੋਆਰਡੀਨੇਟਰ ਯੋਗਾ ਉਮੇਸ਼ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਜਨ ਹਿਤਕਾਰੀ ਪਹਿਲਕਦਮੀ ਦਾ ਉਦੇਸ਼ ਯੋਗ ਨੂੰ ਲੋਕਾਂ ਦੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਯੋਗ ਪਹੁੰਚਾਉਣ ਲਈ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 11,022 ਯੋਗ ਕਲਾਸਾਂ ਵਿੱਚ 1,443 ਯੋਗਾ ਇੰਸਟ੍ਰਕਟਰ ਲੋਕਾਂ ਨੂੰ ਨਿਯਮਤ ਯੋਗ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾ ਰਹੇ ਹਨ। ਇਸ ਮੁਹਿੰਮ ਨਾਲ ਹੁਣ ਤੱਕ 6 ਲੱਖ ਤੋਂ ਵੱਧ ਲਾਭਪਾਤਰੀ ਜੁੜ ਚੁੱਕੇ ਹਨ।

ਮੋਹਾਲੀ ਜ਼ਿਲ੍ਹੇ ਵਿੱਚ ਵੀ ਇਸ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿੱਚ 575 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 85 ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗ, ਪ੍ਰਾਣਾਯਾਮ ਅਤੇ ਧਿਆਨ ਦੀ ਸਿਖਲਾਈ ਦੇ ਰਹੇ ਹਨ। ਇਨ੍ਹਾਂ ਕਲਾਸਾਂ ਨਾਲ 30,880 ਲਾਭਪਾਤਰੀ ਜੁੜੇ ਹੋਏ ਹਨ।

ਅਧਿਕਾਰੀਆਂ ਅਨੁਸਾਰ ਯੋਗ ਦੇ ਨਿਯਮਤ ਅਭਿਆਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਵਿੱਚ ਮਦਦ ਮਿਲ ਰਹੀ ਹੈ। ਯੋਗ ਅਤੇ ਧਿਆਨ ਰਾਹੀਂ ਲੋਕ ਤਣਾਅ ਅਤੇ ਚਿੰਤਾ ਨੂੰ ਘਟਾਉਣ ਦੇ ਨਾਲ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਹੋ ਰਹੇ ਹਨ।

ਇੱਛੁਕ ਲੋਕ ਮੁਫ਼ਤ ਯੋਗ ਸਿਖਲਾਈ ਲਈ ਟੋਲ-ਫਰੀ ਨੰਬਰ 7669 400 500 ’ਤੇ ਸੰਪਰਕ ਕਰ ਸਕਦੇ ਹਨ ਜਾਂ ‘ਸੀ.ਐੱਮ. ਦੀ ਯੋਗਸ਼ਾਲਾ’ ਦੀ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗ ਅਭਿਆਸ ਕਰਵਾਉਣ ਵਿੱਚ ਸਹਾਇਤਾ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande