ਫਾਜ਼ਿਲਕਾ ਵਿੱਚ 100 ਤੋਂ ਵੱਧ ਸਰਪੰਚਾਂ ਨੇ ਵਿਧਾਇਕ ਸਵਨਾ ਦੇ ਹੱਕ ਵਿੱਚ ਕੀਤੀ ਮੀਟਿੰਗ
ਫਾਜ਼ਿਲਕਾ, 17 ਅਗਸਤ (ਹਿੰ.ਸ.)| ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ 100 ਤੋਂ ਵੱਧ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਉਨ੍ਹਾਂ ਦੇ ਹੱਕ ਵਿੱਚ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਹਾਜ਼ਰ ਸਰਪੰਚ।


ਫਾਜ਼ਿਲਕਾ, 17 ਅਗਸਤ (ਹਿੰ.ਸ.)| ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਫਾਜ਼ਿਲਕਾ ਹਲਕੇ ਦੇ 100 ਤੋਂ ਵੱਧ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਇਕੱਠੇ ਹੋ ਕੇ ਉਨ੍ਹਾਂ ਦੇ ਹੱਕ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਰਪੰਚਾਂ ਨੇ ਵਿਧਾਇਕ ਸਵਨਾ ਨੂੰ 2027 ਦੀਆਂ ਚੋਣਾਂ ਵਿੱਚ ਪਹਿਲਾਂ ਨਾਲੋਂ ਵੱਡੀ ਲੀਡ ਨਾਲ ਮੁੜ ਵਿਧਾਇਕ ਬਣਾਉਣ ਦਾ ਫੈਸਲਾ ਕੀਤਾ।

ਮੀਟਿੰਗ ਵਿੱਚ ਮੌਜੂਦ ਸਰਪੰਚਾਂ ਨੇ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਸ਼ਰਾਫ਼ਤ ਅਤੇ ਇਮਾਨਦਾਰੀ ਵਾਲੀ ਕਾਰਜਸ਼ੈਲੀ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਲੋਕਾਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਕੀਤਾ ਗਿਆ ਅਤੇ ਜਿਹੜੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਪਹੁੰਚਦੇ ਹਨ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਤੁਰੰਤ ਯਤਨ ਕੀਤੇ ਜਾਂਦੇ ਹਨ।

ਸਰਪੰਚਾਂ ਨੇ ਦਾਅਵਾ ਕੀਤਾ ਕਿ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਤੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਵਾਈਆਂ ਹਨ, ਜਿਸ ਨਾਲ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਲੋਕਾਂ ਨਾਲ ਲਗਾਤਾਰ ਮੁਲਾਕਾਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਕਾਰਜਸ਼ੈਲੀ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਵਧਿਆ ਹੈ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਫਾਜ਼ਿਲਕਾ ਹਲਕੇ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਰਹੇਗਾ।

ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਫਾਜ਼ਿਲਕਾ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਵਿਧਾਇਕ ਸਵਨਾ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਸਹਿਯੋਗ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਜ਼ਿਲਕਾ ਸੀਟ ਮੁੜ ਵੱਡੀ ਲੀਡ ਨਾਲ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਟੀਚਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande