ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖਦਸ਼ਾ, ਪਿੰਡ ਵਾਸੀਆਂ ਨੇ ਚਿੱਟੇ ਦੀ ਵਿਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗਫਾਜ਼ਿਲਕਾ, 18 ਅਗਸਤ (ਹਿੰ.ਸ.)| ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ 20 ਸਾਲਾ ਨੌਜਵਾਨ ਕਰਨ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ
ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ


ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖਦਸ਼ਾ, ਪਿੰਡ ਵਾਸੀਆਂ ਨੇ ਚਿੱਟੇ ਦੀ ਵਿਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗਫਾਜ਼ਿਲਕਾ, 18 ਅਗਸਤ (ਹਿੰ.ਸ.)| ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ 20 ਸਾਲਾ ਨੌਜਵਾਨ ਕਰਨ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਖਦਸ਼ਾ ਜਤਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਾਬਕਾ ਸਰਪੰਚ ਨੇ ਇਲਾਕੇ ਵਿੱਚ ਕਥਿਤ ਤੌਰ ’ਤੇ ਵਿਕ ਰਹੇ ਚਿੱਟੇ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਸਿੰਘ ਬੀਤੀ ਰਾਤ ਆਪਣੇ ਦੋਸਤ ਸਾਗਰ ਨੂੰ ਛੱਡਣ ਲਈ ਨੇੜਲੇ ਪਿੰਡ ਚਾਹਲਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉੱਥੇ ਉਹ ਬਾਥਰੂਮ ਗਿਆ ਅਤੇ ਬਾਹਰ ਆਉਂਦੇ ਹੀ ਅਚਾਨਕ ਚੱਕਰ ਖਾ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਫਿਲਹਾਲ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।ਮ੍ਰਿਤਕ ਦੇ ਭਰਾ ਅਮਨਦੀਪ ਸਿੰਘ ਨੇ ਦਾਅਵਾ ਕੀਤਾ ਕਿ ਉਹ ਅਤੇ ਉਸ ਦਾ ਭਰਾ ਕਰਨ ਦੋਵੇਂ ਨਸ਼ੇ ਦੇ ਆਦੀ ਸਨ। ਉਸ ਨੇ ਕਿਹਾ ਕਿ ਉਹ ਆਪਣੇ ਹੀ ਪਿੰਡ ਤੋਂ ਕਥਿਤ ਤੌਰ ’ਤੇ ‘ਚਿੱਟਾ’ ਖਰੀਦਦੇ ਸਨ। ਅਮਨਦੀਪ ਨੇ ਖਦਸ਼ਾ ਜਤਾਇਆ ਕਿ ਕਰਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਹਾਲਾਂਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।ਪਿੰਡ ਵਾਸੀ ਸੁਖਜੀਤ ਸਿੰਘ ਨੇ ਇਲਾਕੇ ਵਿੱਚ ਨਸ਼ੇ ਦੇ ਕਥਿਤ ਵਧ ਰਹੇ ਕਾਰੋਬਾਰ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ 18 ਸਾਲਾ ਇਕਲੌਤਾ ਪੁੱਤਰ ਵੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਹੈ, ਜਿਸ ਨੂੰ ਇਲਾਜ ਅਤੇ ਨਸ਼ਾ ਛੁਡਾਉਣ ਲਈ ਰਾਜਸਥਾਨ ਦੇ ਹਨੂੰਮਾਨਗੜ੍ਹ ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਵਾਉਣਾ ਪਿਆ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ।ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਰਿਪੋਰਟ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande