ਡਾ. ਸਤੀਸ਼ ਪੂਨੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਦਾ ਢਿੱਲੋਂ ਵੱਲੋਂ ਸਵਾਗਤ
ਭਾਜਪਾ ਦੀ ਨਵੀਂ ਕੌਮੀ ਟੀਮ ਵਿੱਚ ਪੰਜਾਬ ਨੂੰ ਵੱਡਾ ਮਾਣ, ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਚੰਡੀਗੜ੍ਹ, 18 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਐਲਾਨੀ ਗਈ ਨਵੀਂ ਕੌਮੀ ਬਾਡੀ ਦਾ ਸਵਾਗਤ ਕੀਤਾ ਹ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ।


ਭਾਜਪਾ ਦੀ ਨਵੀਂ ਕੌਮੀ ਟੀਮ ਵਿੱਚ ਪੰਜਾਬ ਨੂੰ ਵੱਡਾ ਮਾਣ, ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ

ਚੰਡੀਗੜ੍ਹ, 18 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਐਲਾਨੀ ਗਈ ਨਵੀਂ ਕੌਮੀ ਬਾਡੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਬੀ. ਐਲ. ਸੰਤੋਸ਼ ਨੂੰ ਮੁੜ ਸੰਗਠਨ ਦਾ ਕੌਮੀ ਜਨਰਲ ਸਕੱਤਰ ਚੁਣੇ ਜਾਣ ਉੱਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਵਿਸ਼ਾਲ ਸੰਗਠਨਾਤਮਕ ਤਜ਼ਰਬੇ ਦਾ ਲਾਭ ਦੇਸ਼ ਭਰ ਵਿੱਚ ਪਾਰਟੀ ਵਰਕਰਾਂ ਨੂੰ ਮਿਲੇਗਾ।

ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਆਗੂਆਂ ਉੱਤੇ ਵੱਡਾ ਭਰੋਸਾ ਜਤਾਇਆ ਹੈ। ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਕੌਮੀ ਦਫ਼ਤਰ ਦਾ ਇੰਚਾਰਜ ਨਿਯੁਕਤ ਕਰਨਾ ਪੰਜਾਬ ਭਾਜਪਾ ਲਈ ਬਹੁਤ ਮਾਣ ਵਾਲੀ ਗੱਲ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨੂੰ ਕੌਮੀ ਜਨਰਲ ਸਕੱਤਰ ਬਣਾਉਣ ਦੇ ਨਾਲ-ਨਾਲ ਪੰਜਾਬ ਦਾ ਇੰਚਾਰਜ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਡਾ. ਪੂਨੀਆ ਦੀ ਕੁਸ਼ਲ ਰਣਨੀਤੀ ਅਤੇ ਤਜਰਬੇ ਨਾਲ ਪੰਜਾਬ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ।

ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਕੇਂਦਰੀ ਟੀਮ ਵਿੱਚ ਪੰਜਾਬ ਦੇ ਆਗੂਆਂ ਨੂੰ ਪ੍ਰਮੁੱਖ ਥਾਂ ਦੇਣਾ ਇਹ ਸਪੱਸ਼ਟ ਕਰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਲੀਡਰਸ਼ਿਪ ਦੇ ਦਿਲ ਵਿੱਚ ਪੰਜਾਬ ਲਈ ਖਾਸ ਥਾਂ ਹੈ। ਇਸ ਨਵੀਂ ਟੀਮ ਦੇ ਗਠਨ ਨਾਲ ਪੰਜਾਬ ਵਿੱਚ ਭਾਜਪਾ ਦਾ ਕੇਡਰ ਹੋਰ ਉਤਸ਼ਾਹਿਤ ਹੋਵੇਗਾ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਵਿਕਾਸ ਦੇ ਰਾਹ 'ਤੇ ਲਿਆਉਣਾ ਹੈ। ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਸੂਬੇ ਵਿੱਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਇਆ ਜਾਵੇਗਾ। ਢਿੱਲੋਂ ਨੇ ਨਵੀਂ ਚੁਣੀ ਗਈ ਪੂਰੀ ਕੌਮੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਵਿਅਕਤ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande