ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਤੇ ਡੀਸੀ ਆਦਿਤਿਆ ਉੱਪਲ ਨੇ ਲਿਆ ਜਾਇਜ਼ਾ
ਬਟਾਲਾ, 18 ਅਗਸਤ (ਹਿੰ.ਸ.)| ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਜਾਇਜਾ ਲੈਂਦੇ ਹੋਏ।


ਬਟਾਲਾ, 18 ਅਗਸਤ (ਹਿੰ.ਸ.)| ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਦੋਵਾਂ ਨੇ ਨਗਰ ਕੀਰਤਨ ਦੇ ਰੂਟ ਸਮੇਤ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 18 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਮਨਾਇਆ ਜਾਣਾ ਹੈ ਅਤੇ ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਬਟਾਲਾ ਪਹੁੰਚਦੀ ਹੈ। ਸੰਗਤ ਦੀ ਸਹੂਲਤ, ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਅਤੇ ਜਾਹੋ-ਜਲਾਲ ਨਾਲ ਮਨਾਏ ਜਾਣਗੇ ਅਤੇ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਅਤੇ ਸ਼ਹਿਰ ਵਿੱਚ ਸੰਗਤ ਦੀ ਸਹੂਲਤ ਲਈ ਸਾਰੇ ਲੋੜੀਂਦੇ ਕੰਮ ਸੁਚਾਰੂ ਢੰਗ ਨਾਲ ਕਰਵਾਏ ਜਾਣਗੇ।

ਉਨ੍ਹਾਂ ਪਾਵਰਕਾਮ, ਪੀਡਬਲਿਊਡੀ, ਸੀਵਰੇਜ ਬੋਰਡ, ਨਗਰ ਨਿਗਮ ਬਟਾਲਾ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਮੁੱਚੇ ਰੂਟ ਅਤੇ ਸ਼ਹਿਰ ਵਿੱਚ ਲੋੜੀਂਦੇ ਕੰਮ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਵਿਆਹ ਪੁਰਬ ਮੌਕੇ ਨਗਰ ਕੀਰਤਨ ਦੇ ਰੂਟ ਸਮੇਤ ਪੂਰੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾਵੇਗਾ। ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿੱਚ ਸਵਾਗਤੀ ਗੇਟ ਬਣਾਏ ਜਾਣਗੇ ਅਤੇ ਰੰਗ-ਬਿਰੰਗੀਆਂ ਲੜੀਆਂ ਨਾਲ ਸਜਾਵਟ ਕੀਤੀ ਜਾਵੇਗੀ। ਮੀਟਿੰਗ ਵਿੱਚ ਐੱਸਪੀ (ਐੱਚ) ਖੁਸ਼ਬੀਰ ਕੌਰ, ਸੀਨੀਅਰ ਆਗੂ ਪਲਵਿੰਦਰ ਸਿੰਘ ਲੰਬੜਦਾਰ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਡੀਐੱਸਪੀ ਤੇਜਿੰਦਰਪਾਲ ਸਿੰਘ, ਐਕਸੀਅਨ ਨਿਰਮਲ ਸਿੰਘ, ਜੀਈ ਰੋਹਿਤ ਉੱਪਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande