ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ, ਸਾਢੇ ਚਾਰ ਸਾਲਾਂ ’ਚ ₹2,300 ਕਰੋੜ ਦਾ ਨਿਵੇਸ਼: ਹਰਜੋਤ ਬੈਂਸ
3.64 ਲੱਖ ਵਿਦਿਆਰਥੀਆਂ ਨੇ ਪ੍ਰਾਈਵੇਟ ਛੱਡ ਸਰਕਾਰੀ ਸਕੂਲਾਂ ਵਿੱਚ ਲਿਆ ਦਾਖਲਾ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 80 ਤੋਂ ਵਧ ਕੇ 882 ਹੋਈ ਚੰਡੀਗੜ੍ਹ, 18 ਅਗਸਤ (ਹਿੰ.ਸ.)| ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਕੂਲੀ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦ
Punjab Education Minister Harjot Singh Bains


3.64 ਲੱਖ ਵਿਦਿਆਰਥੀਆਂ ਨੇ ਪ੍ਰਾਈਵੇਟ ਛੱਡ ਸਰਕਾਰੀ ਸਕੂਲਾਂ ਵਿੱਚ ਲਿਆ ਦਾਖਲਾ

ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 80 ਤੋਂ ਵਧ ਕੇ 882 ਹੋਈ

ਚੰਡੀਗੜ੍ਹ, 18 ਅਗਸਤ (ਹਿੰ.ਸ.)| ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਕੂਲੀ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ’ਤੇ ਲਗਭਗ 2,300 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸੁਧਾਰਾਂ ਦੇ ਨਤੀਜੇ ਵਜੋਂ ਪੰਜਾਬ ਨੇ ਨੀਤੀ ਆਯੋਗ ਦੀ 2026-27 ਦੀ ਰਿਪੋਰਟ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਬੈਂਸ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ 3.64 ਲੱਖ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ, ਜੋ ਸਰਕਾਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਲੋਕਾਂ ਦੇ ਵਧ ਰਹੇ ਭਰੋਸੇ ਦਾ ਸੰਕੇਤ ਹੈ।

ਸਿੱਖਿਆ ਮੰਤਰੀ ਅਨੁਸਾਰ ਸਰਕਾਰੀ ਸਕੂਲਾਂ ਵਿੱਚ 13,920 ਨਵੇਂ ਪਖਾਨੇ, 2 ਲੱਖ ਬੈਂਚ, 9,000 ਤੋਂ ਵੱਧ ਨਵੇਂ ਕਲਾਸਰੂਮ ਅਤੇ ਲੈਬਾਂ ਤਿਆਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਲਾਸਰੂਮਾਂ ਵਿੱਚ 10,000 ਤੋਂ ਵੱਧ ਇੰਟਰਐਕਟਿਵ ਪੈਨਲ ਲਗਾਏ ਗਏ ਹਨ ਅਤੇ 5,012 ਸਕੂਲਾਂ ਨੂੰ ਆਧੁਨਿਕ ਕੰਪਿਊਟਰ ਲੈਬਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਗਿਆ ਹੈ, ਜਦਕਿ 99.9 ਫੀਸਦੀ ਸਕੂਲਾਂ ਵਿੱਚ ਚਾਰਦੀਵਾਰੀਆਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਅਕਾਦਮਿਕ ਨਤੀਜਿਆਂ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ ਪ੍ਰੀਖਿਆ ਵਿੱਚ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਇਆ ਹੈ। 2021 ਵਿੱਚ ਸਿਰਫ਼ 80 ਵਿਦਿਆਰਥੀਆਂ ਨੇ ਨੀਟ-ਯੂਜੀ ਪਾਸ ਕੀਤਾ ਸੀ, ਜੋ 2026 ਵਿੱਚ ਵਧ ਕੇ 882 ਹੋ ਗਿਆ। ਇਸੇ ਤਰ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ 786 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 2,166 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।

ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਸਮਰੱਥਾ ਵਧਾਉਣ ਲਈ ਪ੍ਰਿੰਸੀਪਲਾਂ ਨੂੰ ਸਿੰਗਾਪੁਰ, ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਅਤੇ ਮੁੱਖ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਗਿਆ।

ਸਕੂਲਾਂ ਵਿੱਚ ਸੁਰੱਖਿਆ ਅਤੇ ਰੱਖ-ਰਖਾਅ ਲਈ ਸਾਬਕਾ ਫੌਜੀਆਂ ਨੂੰ ਕੈਂਪਸ ਮੈਨੇਜਰ ਅਤੇ ਵੱਡੇ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਹੈ। ‘ਬਿਜ਼ਨਸ ਬਲਾਸਟਰਜ਼’ ਤਹਿਤ 2.30 ਲੱਖ ਵਿਦਿਆਰਥੀਆਂ ਨੂੰ ਕਾਰੋਬਾਰ ਦਾ ਵਿਹਾਰਕ ਤਜਰਬਾ ਦਿੱਤਾ ਗਿਆ ਅਤੇ 29 ਕਰੋੜ ਰੁਪਏ ਦੀ ਸੀਡ ਮਨੀ ਰਾਹੀਂ ਵਿਦਿਆਰਥੀਆਂ ਨੇ 3 ਕਰੋੜ ਰੁਪਏ ਦਾ ਮੁਨਾਫਾ ਕਮਾਇਆ।

ਸਿੱਖਿਆ ਮੰਤਰੀ ਨੇ ਕਿਹਾ ਕਿ 40 ਵਿਸ਼ੇਸ਼ ਸਕਿੱਲ ਐਜੂਕੇਸ਼ਨ ਸਕੂਲ ਵੀ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ 15,000 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਸਕੂਲਾਂ ਨੂੰ ਅਜਿਹਾ ਬਣਾਉਣਾ ਹੈ ਕਿ ਕਿਸੇ ਵੀ ਸਕੂਲ ਵਿੱਚ ਬੁਨਿਆਦੀ ਸਹੂਲਤ ਦੀ ਘਾਟ ਨਾ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande