ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਫੀਸ ਵਾਧੇ ਖ਼ਿਲਾਫ਼ ਵਿਦਿਆਰਥੀਆਂ ਦਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ
ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਬਣਾਏ ਗਏ ਫੀਸ ਵਾਧੇ ਵਿਰੋਧੀ ਫਰੰਟ ਦਾ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਲਗਾਇਆ ਦਿਨ-ਰਾਤ ਦਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ
ਫੀਸ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।


ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਬਣਾਏ ਗਏ ਫੀਸ ਵਾਧੇ ਵਿਰੋਧੀ ਫਰੰਟ ਦਾ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਲਗਾਇਆ ਦਿਨ-ਰਾਤ ਦਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵੀ ਮੋਰਚੇ ਵਿੱਚ ਪਹੁੰਚੇ। ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਬਿਕਰਮਦੇਵ ਸਿੰਘ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਗੁਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਮੋਰਚੇ ਵਿੱਚ ਸ਼ਾਮਲ ਹੋਏ।

ਇਸ ਮੌਕੇ ਯੂਨੀਵਰਸਿਟੀ ਕਰਮਚਾਰੀ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ, ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਦੇ ਪ੍ਰਧਾਨ ਨਿਸ਼ਾਨ ਸਿੰਘ ਦਿਉਲ ਅਤੇ ਗੈਸਟ ਫੈਕਲਟੀ ਯੂਨੀਅਨ ਦੇ ਵਰਿੰਦਰ ਖੁਰਾਣਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਯੂਨੀਵਰਸਿਟੀ ਦੇ ਹੋਰ ਮੁਲਾਜ਼ਮ ਆਗੂ ਕੁਲਵਿੰਦਰ ਸਿੰਘ ਕਕਰਾਲਾ, ਹਰਦਾਸ ਸਿੰਘ, ਸਫਾਈ ਯੂਨੀਅਨ ਦੇ ਆਗੂ ਅਤੇ ਹੋਰ ਕਰਮਚਾਰੀ ਵੀ ਮੋਰਚੇ ਵਿੱਚ ਪਹੁੰਚੇ।

ਫੀਸ ਵਾਧੇ ਵਿਰੋਧੀ ਫਰੰਟ ਵਿੱਚ ਸ਼ਾਮਲ ਪੀਐਸਯੂ, ਏਆਈਐਸਐਫ, ਐਸਐਫਆਈ, ਪੀਐਸਯੂ (ਲ), ਪੀਆਰਐਸਯੂ, ਅਗਰਗਾਮੀ, ਡੀਐਸਓ ਅਤੇ ਪੀਐਸਐਫ ਸਮੇਤ ਵਿਦਿਆਰਥੀ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਰਾਤ ਨੂੰ ਵੀਸੀ ਦਫ਼ਤਰ ਤੋਂ ਵੀਸੀ ਦੀ ਕੋਠੀ ਵੱਲ ਜਾਗੋ ਮਾਰਚ ਕੱਢਿਆ ਜਾਵੇਗਾ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਦੋ ਵਾਰ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਮੁਤਾਬਕ ਯੂਨੀਵਰਸਿਟੀ ਸਿਰ ਅਜੇ ਵੀ ਕਰੀਬ 150 ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ।

ਵਿਦਿਆਰਥੀ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਅਗਸਤ ਨੂੰ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਯੂਨੀਵਰਸਿਟੀ ਵਿੱਚ ਐਂਟਰੀ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੀਸ ਵਾਧੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande