ਬਟਾਲਾ: ਰਵਾਇਤੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਬਟਾਲਾ, 19 ਅਗਸਤ (ਹਿੰ.ਸ.)| ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਰਵਾਇਤੀ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਵਿਧਾਇਕ ਅਤੇ ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ
ਆਪ ’ਚ ਸ਼ਾਮਲ ਹੋਏ ਪਰਿਵਾਰਾਂ ਨਾਲ ਤਸਵੀਰ ਸਾਂਝੀ ਕਰਵਾਉਂਦੇ ਹੋਏ  ਵਿਧਾਇਕ ਅਤੇ ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ।


ਬਟਾਲਾ, 19 ਅਗਸਤ (ਹਿੰ.ਸ.)| ਬਟਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਰਵਾਇਤੀ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ ਵਿਧਾਇਕ ਅਤੇ ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਧ ਰਿਹਾ ਵਿਸ਼ਵਾਸ ਦਰਸਾਉਂਦਾ ਹੈ ਕਿ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦੇ ਆਉਣ ਨਾਲ ਬਟਾਲਾ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ ਐਮੀਨੈਂਸ, ਅਧਿਆਪਕਾਂ ਲਈ ਵਿਦੇਸ਼ੀ ਸਿਖਲਾਈ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਹੂਲਤ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵਰਗੇ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਬਟਾਲਾ ਹਲਕੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਵਿੱਚ ਕਈ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਕਈ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande