ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿੱਚ ਤਿੰਨ ਸੜਕੀ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਜਲੰਧਰ, 19 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਵਾਰਡ ਨੰਬਰ 56 ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ 1.93 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ
ਸੜਕੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਮੋਹਿੰਦਰ ਭਗਤ ਤੇ ਹੋਰ।


ਜਲੰਧਰ, 19 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਵਾਰਡ ਨੰਬਰ 56 ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ 1.93 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸੇ ਤਹਿਤ ਸੜਕੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

ਮੋਹਿੰਦਰ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਕਈ ਹੋਰ ਪ੍ਰਾਜੈਕਟ ਵੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਸ਼ਹਿਰੀ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 56 ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਵਿੱਚ ਮਿੱਠੂ ਬਸਤੀ ਵਿੱਚ 1.10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨਵੀਂ ਸੜਕ ਦਾ ਨਿਰਮਾਣ, ਕ੍ਰਿਸ਼ਨਾ ਨਗਰ ਵਿੱਚ 42.86 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਵਿਕਾਸ ਕਾਰਜ ਅਤੇ ਬਸਤੀ ਮਿੱਠੂ ਵਿੱਚ 40.56 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਹੋਰ ਸੜਕੀ ਪ੍ਰਾਜੈਕਟ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਸੁਚਾਰੂ ਆਵਾਜਾਈ, ਬਿਹਤਰ ਸੜਕਾਂ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande