ਬੰਬੀਹਾ ਗੈਂਗ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਲੇਸ਼ੀਆ ਤੋਂ 3 ਗੁਰਗੇ ਡਿਪੋਰਟ ਕਰਵਾ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 19 ਅਗਸਤ (ਹਿੰ.ਸ.)| ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜਿੰਦੇ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਕੇਂ
ਦਿੱਲੀ ਏਅਰਪੋਰਟ ਵਿਖੇ ਮੁਲਜ਼ਮਾਂ ਨੂੰ ਹਿਰਾਸਤ ’ਚ ਲੈਂਦੀ ਹੋਈ ਪੰਜਾਬ ਪੁਲਿਸ


ਚੰਡੀਗੜ੍ਹ, 19 ਅਗਸਤ (ਹਿੰ.ਸ.)| ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜਿੰਦੇ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਤਿੰਨਾਂ ਨੂੰ ਭਾਰਤ ਲਿਆਂਦਾ ਗਿਆ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬੇਹਬਲ, ਅਜੇ ਸਿੰਘ ਅਤੇ ਪਵਨੀਦੀਪ ਸਿੰਘ ਵਜੋਂ ਹੋਈ ਹੈ।ਡੀਜੀਪੀ ਮੁਤਾਬਕ ਤਿੰਨੇ ਮੁਲਜ਼ਮ ਕਤਲ, ਫਿਰੌਤੀ ਅਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਵਾਂਛਿਤ ਸਨ। ਇਸ ਤੋਂ ਇਲਾਵਾ ਉਨ੍ਹਾਂ ’ਤੇ ਲੁਧਿਆਣਾ ਵਿੱਚ ਹੈਂਡ ਗ੍ਰੇਨੇਡ ਧਮਾਕਾ ਕਰਨ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਵੀ ਦੋਸ਼ ਹਨ। ਪੁਲਿਸ ਜਾਂਚ ਦੌਰਾਨ ਇਨ੍ਹਾਂ ਮਾਮਲਿਆਂ ਦੇ ਤਾਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਜੁੜੇ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰੈਡੀਸ਼ਨ ਸੈੱਲ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਤਿੰਨਾਂ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਇਆ।ਉਨ੍ਹਾਂ ਇਸ ਕਾਰਵਾਈ ਨੂੰ ਸਰਹੱਦ ਪਾਰ ਸਰਗਰਮ ਸੰਗਠਿਤ ਅਪਰਾਧ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ। ਮਲੇਸ਼ੀਆ ਤੋਂ ਭਾਰਤ ਪਹੁੰਚਣ ’ਤੇ ਤਿੰਨਾਂ ਮੁਲਜ਼ਮਾਂ ਨੂੰ ਨਵੀਂ ਦਿੱਲੀ ਦੇ ਆਈਜੀਆਈ ਏਅਰਪੋਰਟ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।ਪੁਲਿਸ ਮੁਤਾਬਕ ਅਜੇ ਸਿੰਘ ਅਤੇ ਪਵਨੀਦੀਪ ਸਿੰਘ ਦੇ ਨਾਮ ਲੁਧਿਆਣਾ ਵਿੱਚ ਹੈਂਡ ਗ੍ਰੇਨੇਡ ਹਮਲੇ ਦੀ ਕਥਿਤ ਸਾਜ਼ਿਸ਼ ਵਿੱਚ ਸਾਹਮਣੇ ਆਏ ਸਨ। ਮਾਮਲੇ ਦੀ ਜਾਂਚ ਦੌਰਾਨ ਵਿਦੇਸ਼ ਵਿੱਚ ਬੈਠੇ ਮੁਲਜ਼ਮਾਂ ਦੀ ਭੂਮਿਕਾ ਦਾ ਪਤਾ ਲੱਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਦੋਵਾਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਕੀਤੀ।ਹੁਣ ਪੰਜਾਬ ਪੁਲਿਸ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ, ਵਿਦੇਸ਼ਾਂ ਵਿੱਚ ਬੈਠੇ ਹੋਰ ਸਾਥੀਆਂ ਅਤੇ ਪੰਜਾਬ ਵਿੱਚ ਕੀਤੀਆਂ ਗਈਆਂ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਇਕੱਠੀ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande