ਮੋਹਾਲੀ ਦੇ ਵੱਖ -ਵੱਖ ਪਿੰਡਾਂ ’ਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ
ਮੋਹਾਲੀ, 19 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਾਂ ਨੂੰ ਉਨ੍ਹਾਂ ਦੇ ਜੀਵਨ, ਵਿਚਾਰਧਾਰਾ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦੇਖਦੇ ਹੋਏ ਪਿੰਡ ਵਾਸੀ।


ਮੋਹਾਲੀ, 19 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕਾਂ ਨੂੰ ਉਨ੍ਹਾਂ ਦੇ ਜੀਵਨ, ਵਿਚਾਰਧਾਰਾ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਿਖਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਪਿੰਡ ਚਾਚੂ ਮਾਜਰਾ ਅਤੇ ਸਿਆਓ ਵਿਖੇ ਵੀ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਵਿਚਾਰਧਾਰਾ ਨਾਲ ਸਬੰਧਤ ਲਗਭਗ 30 ਮਿੰਟ ਦੀ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਗਈ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਮਾਨਵਤਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦੇਣ ਲਈ ਕੀਤੇ ਮਹਾਨ ਕਾਰਜਾਂ ਨੂੰ ਦਰਸਾਇਆ ਗਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਜਾ ਰਹੀ ਡਾਕੂਮੈਂਟਰੀ ਬੱਚਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਸ਼ਖ਼ਸੀਅਤ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਸਮਾਜ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨੂੰ ਘਰ-ਘਰ ਅਤੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ, ਬਰਾਬਰੀ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande