ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਬਲਾਕ ਜੰਡ ਸਾਹਿਬ ਦੀ ਨਵੀਂ ਇਮਾਰਤ ਦਾ ਕੀਤਾ ਆਗਾਜ਼
ਫਰੀਦਕੋਟ, 02 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੱਕ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਬਲਾਕ ਜੰਡ ਸਾਹਿਬ ਦੀ ਪੁਰਾਣੀ ਇਮਾਰਤ ਦੀ ਥਾਂ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਇਸ ਦਾ ਆਗਾਜ਼ ਅੱਜ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਡਾਕਟਰ ਤੇ ਹੋਰ।


ਫਰੀਦਕੋਟ, 02 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੱਕ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਬਲਾਕ ਜੰਡ ਸਾਹਿਬ ਦੀ ਪੁਰਾਣੀ ਇਮਾਰਤ ਦੀ ਥਾਂ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਇਸ ਦਾ ਆਗਾਜ਼ ਅੱਜ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ।ਇਸ ਮੌਕੇ ਵਿਧਾਇਕ ਸੇਖੋਂ ਨੇ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ ਦੀ ਮੌਜੂਦਾ ਇਮਾਰਤ ਲਗਭਗ 70 ਸਾਲ ਪੁਰਾਣੀ ਹੈ, ਜਿਸ ਨੂੰ ਢਾਹ ਕੇ ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਇਮਾਰਤ ਤਿਆਰ ਕੀਤੀ ਜਾਵੇਗੀ। ਨਵਾਂ ਸਿਹਤ ਕੇਂਦਰ ਕਰੀਬ 20 ਤੋਂ 25 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਏਗਾ।ਉਨ੍ਹਾਂ ਦੱਸਿਆ ਕਿ ਨਵੀਂ ਇਮਾਰਤ ਵਿੱਚ 10 ਬੈੱਡਾਂ ਵਾਲਾ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਇਮਾਰਤ ਨੂੰ ਤਿੰਨ ਕੰਪਲੈਕਸਾਂ ਵਿੱਚ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਰਿਹਾਇਸ਼ੀ ਕੁਆਰਟਰ ਵੀ ਬਣਾਏ ਜਾਣਗੇ।ਵਿਧਾਇਕ ਸੇਖੋਂ ਨੇ ਦੱਸਿਆ ਕਿ ਨਵੀਂ ਇਮਾਰਤ ਦਾ ਨਿਰਮਾਣ ਕਰੀਬ 9 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ ਅਤੇ ਇਸ ’ਤੇ ਲਗਭਗ 5 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਮੌਕੇ ਪੀ.ਐੱਚ.ਸੀ. ਜੰਡ ਦੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਅਰਸ਼ਦੀਪ ਸਿੰਘ ਬਰਾੜ ਨੇ ਕਿਹਾ ਕਿ ਮੁੱਢਲਾ ਸਿਹਤ ਕੇਂਦਰ ਜੰਡ ਸਾਹਿਬ ਪਿਛਲੇ ਕਈ ਸਾਲਾਂ ਤੋਂ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਨਵੀਂ ਇਮਾਰਤ ਬਣਨ ਨਾਲ ਲੋਕਾਂ ਨੂੰ ਹੋਰ ਬਿਹਤਰ ਅਤੇ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣਗੀਆਂ।ਉਨ੍ਹਾਂ ਭਰੋਸਾ ਦਿੱਤਾ ਕਿ ਸਿਹਤ ਕੇਂਦਰ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਾ. ਪਰਮਜੀਤ ਕੌਰ, ਮੈਡੀਕਲ ਅਫ਼ਸਰ, ਰਾਜਿੰਦਰ ਅਰੋੜਾ, ਸੁਖਦੀਪ ਸ਼ਰਮਾ, ਫਾਰਮੇਸੀ ਅਫ਼ਸਰ, ਰਾਜਿੰਦਰ ਕੁਮਾਰ, ਬਲਾਕ ਐਜੂਕੇਟਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande