ਫਾਜ਼ਿਲਕਾ ਵਿੱਚ ਨੌਜਵਾਨਾਂ ਦੀ ਨਸ਼ਾ ਮੁਕਤੀ ਤੇ ਮੁੜ-ਵਸੇਬੇ ਲਈ ਵਿਸ਼ੇਸ਼ ਅਭਿਆਨ ਸ਼ੁਰੂ
ਫਾਜ਼ਿਲਕਾ, 02 ਅਗਸਤ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ, ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਉਣ ਅਤੇ ਸਮਾਜ ਵਿੱਚ ਮੁੜ-
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਧਰਮਿੰਦਰ ਪਾਲ ਸਿੰਗਲਾ


ਫਾਜ਼ਿਲਕਾ, 02 ਅਗਸਤ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ, ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਉਣ ਅਤੇ ਸਮਾਜ ਵਿੱਚ ਮੁੜ-ਵਸੇਬਾ ਯਕੀਨੀ ਬਣਾਉਣ ਲਈ ‘ਕੰਪ੍ਰੀਹੈਂਸਿਵ ਯੂਥ ਰਿਕਵਰੀ ਐਂਡ ਰਿਹੈਬਿਲੀਟੇਸ਼ਨ ਕੈਂਪੇਨ’ (ਵਿਆਪਕ ਯੁਵਾ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ) ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਅਭਿਆਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਧਰਮਿੰਦਰ ਪਾਲ ਸਿੰਗਲਾ ਦੀ ਅਗਵਾਈ ਹੇਠ ਅਤੇ ਅਥਾਰਟੀ ਦੀ ਸਕੱਤਰ ਰੂਚੀ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਚਲਾਇਆ ਜਾ ਰਿਹਾ ਹੈ।ਅਭਿਆਨ ਸਬੰਧੀ ਜਾਣਕਾਰੀ ਦਿੰਦਿਆਂ ਧਰਮਿੰਦਰ ਪਾਲ ਸਿੰਗਲਾ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਨੌਜਵਾਨਾਂ ਦੀ ਪਛਾਣ ਕਰਨਾ, ਉਨ੍ਹਾਂ ਦੀ ਕੌਂਸਲਿੰਗ ਕਰਨਾ ਅਤੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਲਾਜ ਤੋਂ ਬਾਅਦ ਨੌਜਵਾਨਾਂ ਨੂੰ ਹੁਨਰ ਸਿਖਲਾਈ, ਪੜ੍ਹਾਈ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਉਨ੍ਹਾਂ ਦਾ ਸਮਾਜ ਵਿੱਚ ਮੁੜ-ਵਸੇਬਾ ਕੀਤਾ ਜਾਵੇਗਾ।ਅਭਿਆਨ ਤਹਿਤ ਨਸ਼ਾ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਣ ਦੀ ਗਾਰੰਟੀ ਦਿੱਤੀ ਗਈ ਹੈ। ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀੜਤਾਂ ਦੀ ਮੁਫ਼ਤ ਕੌਂਸਲਿੰਗ ਕੀਤੀ ਜਾਵੇਗੀ ਅਤੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ-ਵਸੇਬਾ ਕੇਂਦਰਾਂ ਵਿੱਚ ਦਾਖ਼ਲਾ ਦਿਵਾਇਆ ਜਾਵੇਗਾ। ਇਲਾਜ ਪੂਰਾ ਹੋਣ ਤੋਂ ਬਾਅਦ ਨੌਜਵਾਨਾਂ ਨੂੰ ਹੁਨਰ ਸਿਖਲਾਈ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ, ਤਾਂ ਜੋ ਉਹ ਮੁੜ ਆਮ ਜੀਵਨ ਵੱਲ ਪਰਤ ਸਕਣ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜ ਪੈਣ ’ਤੇ ਨਸ਼ਾ ਪੀੜਤਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਵਕੀਲ ਅਤੇ ਕਾਨੂੰਨੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਅਥਾਰਟੀ ਦੀ ਸਕੱਤਰ ਰੂਚੀ ਸਵਪਨ ਸ਼ਰਮਾ ਨੇ ਆਮ ਲੋਕਾਂ, ਸਮਾਜ ਸੇਵੀ ਸੰਸਥਾਵਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਜਾਂ ਪਰਿਵਾਰ ਵਿੱਚ ਕੋਈ ਨੌਜਵਾਨ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਬਿਨਾਂ ਕਿਸੇ ਝਿਜਕ ਦੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਏ.ਡੀ.ਆਰ. ਸੈਂਟਰ ਵਿਖੇ ਸੰਪਰਕ ਕੀਤਾ ਜਾਵੇ।ਕਾਨੂੰਨੀ ਜਾਣਕਾਰੀ ਜਾਂ ਸਲਾਹ ਲਈ ਟੋਲ ਫਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande