ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਰਵਾਨਾ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 98ਵੀਂ, 99ਵੀਂ ਅਤੇ 100ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਜ਼ੀਰਕਪੁਰ, 02 ਅਗਸਤ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 98ਵੀਂ ਅਤੇ 99ਵੀਂ, ਜਦਕਿ ਵਾਰਡ ਨੰਬ
ਬੰਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਹੋਰ।


ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 98ਵੀਂ, 99ਵੀਂ ਅਤੇ 100ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਜ਼ੀਰਕਪੁਰ, 02 ਅਗਸਤ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 98ਵੀਂ ਅਤੇ 99ਵੀਂ, ਜਦਕਿ ਵਾਰਡ ਨੰਬਰ 2 ਤੋਂ 100ਵੀਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਸਕੀਮ ਆਮ ਲੋਕਾਂ, ਵਿਸ਼ੇਸ਼ ਕਰਕੇ 50 ਸਾਲ ਤੋਂ ਵਧੇਰੇ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਨਮਾਨ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਵੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਲੋਕ ਭਲਾਈ ਯੋਜਨਾ ਦਾ ਲਾਭ ਉਠਾ ਸਕਣ।ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਤੋਂ ਪ੍ਰਾਪਤ ਧਨ ਨੂੰ ਲੋਕਾਂ ਦੀ ਭਲਾਈ ਅਤੇ ਜਨ-ਕਲਿਆਣ ਲਈ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਵਿਰਕ, ਕੌਂਸਲਰ ਗੁਰਪ੍ਰੀਤ ਸਿੰਘ, ਕਲਾਵੰਤੀ ਦੇਵੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande