ਸਿੱਧਵਾਂ ਬੇਟ ਦੇ ਮਨਵਰਪੁਰਾ ਪਿੰਡ 'ਚ ਇੱਕੋ ਦਿਨ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ
ਲੁਧਿਆਣਾ, 02 ਅਗਸਤ (ਹਿੰ.ਸ.)| ਸਿੱਧਵਾਂ ਬੇਟ ਇਲਾਕੇ ਦੇ ਪਿੰਡ ਮਨਵਰਪੁਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਦਿਨ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਪੂਰਾ ਪਿੰਡ ਸੋਗ ਅਤੇ ਦਹਿਸ਼ਤ ਦੇ ਮਾਹੌਲ ਵਿੱਚ ਡੁੱਬ ਗਿਆ। ਜਿਨ੍ਹਾਂ ਨੌਜਵਾਨਾਂ ਤੋਂ ਪਰਿਵਾਰਾਂ ਨੂੰ ਭਵਿੱਖ ਦੀ
ਸਿੱਧਵਾਂ ਬੇਟ ਦੇ ਮਨਵਰਪੁਰਾ ਪਿੰਡ 'ਚ ਇੱਕੋ ਦਿਨ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ


ਲੁਧਿਆਣਾ, 02 ਅਗਸਤ (ਹਿੰ.ਸ.)| ਸਿੱਧਵਾਂ ਬੇਟ ਇਲਾਕੇ ਦੇ ਪਿੰਡ ਮਨਵਰਪੁਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਦਿਨ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਪੂਰਾ ਪਿੰਡ ਸੋਗ ਅਤੇ ਦਹਿਸ਼ਤ ਦੇ ਮਾਹੌਲ ਵਿੱਚ ਡੁੱਬ ਗਿਆ। ਜਿਨ੍ਹਾਂ ਨੌਜਵਾਨਾਂ ਤੋਂ ਪਰਿਵਾਰਾਂ ਨੂੰ ਭਵਿੱਖ ਦੀਆਂ ਉਮੀਦਾਂ ਸਨ, ਉਨ੍ਹਾਂ ਦੀ ਅਚਾਨਕ ਮੌਤ ਨੇ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।

ਮ੍ਰਿਤਕਾਂ ਦੀ ਪਛਾਣ 26 ਸਾਲਾ ਹੈਰੀ ਪੁੱਤਰ ਜਸਵਿੰਦਰ ਸਿੰਘ ਅਤੇ 25 ਸਾਲਾ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇੱਕ ਨੌਜਵਾਨ ਦੀ ਲਾਸ਼ ਉਸ ਦੇ ਘਰ ਅੰਦਰੋਂ ਬਰਾਮਦ ਹੋਈ, ਜਦਕਿ ਦੂਜੇ ਨੌਜਵਾਨ ਦੀ ਲਾਸ਼ ਖੇਤਾਂ ਵਿੱਚ ਉਸ ਦੀ ਮੋਟਰਸਾਈਕਲ 'ਤੇ ਬੇਹੋਸ਼ ਹਾਲਤ ਵਿੱਚ ਮਿਲੀ। ਪੁਲਿਸ ਨੂੰ ਦੋਵਾਂ ਥਾਵਾਂ ਤੋਂ ਸਿਰਿੰਜਾਂ ਵੀ ਮਿਲੀਆਂ ਹਨ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਅਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਵਿਸਥਾਰਤ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂ ਮਨਵਰਪੁਰਾ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿਰਫ਼ ਵੱਡੇ-ਵੱਡੇ ਐਲਾਨਾਂ ਅਤੇ ਮੁਹਿੰਮਾਂ ਨਾਲ ਨਸ਼ੇ ਦੀ ਸਮੱਸਿਆ ਖਤਮ ਨਹੀਂ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਪਿੰਡ ਪੱਧਰ 'ਤੇ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇ। ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਲਈ ਪ੍ਰਭਾਵਸ਼ਾਲੀ ਇਲਾਜ ਅਤੇ ਪੁਨਰਵਾਸ ਦੀਆਂ ਢੁੱਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਹੋਰ ਕਿਸੇ ਪਰਿਵਾਰ ਦੀ ਗੋਦ ਸੁੰਨੀ ਨਾ ਹੋਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande