ਜਨਗਣਨਾ-2027 ਦੇ ਫੇਜ਼-2 ਲਈ ਅਗਾਊਂ ਤਿਆਰੀਆਂ ਯਕੀਨੀ ਬਣਾਈਆਂ ਜਾਣ: ਡਾ. ਨਵਜੋਤ ਖੋਸਾ
ਪਟਿਆਲਾ, 20 ਅਗਸਤ (ਹਿੰ.ਸ.)| ਪੰਜਾਬ ਦੇ ਡਾਇਰੈਕਟਰ ਸੈਂਸਸ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਨਵਜੋਤ ਖੋਸਾ ਦੀ ਪ੍ਰਧਾਨਗੀ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨ
ਪੰਜਾਬ ਦੇ ਡਾਇਰੈਕਟਰ ਸੈਂਸਸ ਓਪਰੇਸ਼ਨਜ਼ ਡਾ. ਨਵਜੋਤ ਖੋਸਾ ਮੀਟਿੰਗ ਕਰਦੇ ਹੋਏ।


ਪਟਿਆਲਾ, 20 ਅਗਸਤ (ਹਿੰ.ਸ.)| ਪੰਜਾਬ ਦੇ ਡਾਇਰੈਕਟਰ ਸੈਂਸਸ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਨਵਜੋਤ ਖੋਸਾ ਦੀ ਪ੍ਰਧਾਨਗੀ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਸਮੇਤ ਸਮੂਹ ਐੱਸ.ਡੀ.ਐੱਮਜ਼, ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਨਾਲ ਜੁੜਿਆ ਅਮਲਾ ਹਾਜ਼ਰ ਸੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਨਵਜੋਤ ਖੋਸਾ ਨੇ ਜ਼ਿਲ੍ਹੇ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਅਤੇ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ-2027 ਦੇ ਬਾਕੀ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਵਿੱਚ ਪੂਰਾ ਕਰਨ ਲਈ ਅਗਾਊਂ ਯੋਜਨਾਬੰਦੀ ਅਤੇ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ।

ਡਾ. ਖੋਸਾ ਨੇ ਜ਼ਿਲ੍ਹੇ ਦੇ ਤਰਜੀਹੀ ਚਾਰਜਾਂ ਅਤੇ ਨਗਰ ਨਿਗਮ ਪਟਿਆਲਾ ਵਿੱਚ ਮਕਾਨਸੂਚੀਕਰਨ ਅਤੇ ਮਕਾਨਾਂ ਦੀ ਗਣਨਾ (ਐੱਚ.ਐੱਲ.ਓ.) ਤਹਿਤ ਕੀਤੇ ਕੰਮ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਅਮਲੇ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਫੇਜ਼-2 ਨਾਲ ਸਬੰਧਤ ਸਾਰੇ ਕਾਰਜ ਵੀ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।

ਚੀਫ਼ ਪ੍ਰਿੰਸੀਪਲ ਸੈਂਸਸ ਅਫ਼ਸਰ ਨੇ ਪ੍ਰਿੰਸੀਪਲ ਸੈਂਸਸ ਅਫ਼ਸਰਾਂ ਅਤੇ ਸੈਂਸਸ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਨਸੰਖਿਆ ਗਣਨਾ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਅਤੇ ਸਬੰਧਤ ਅਮਲੇ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਨਸੰਖਿਆ ਗਣਨਾ ਇੱਕ ਮਹੱਤਵਪੂਰਨ ਕਾਰਜ ਹੈ, ਜਿਸ ਲਈ ਸਪੱਸ਼ਟ ਯੋਜਨਾਬੰਦੀ, ਬਿਹਤਰ ਤਾਲਮੇਲ ਅਤੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਜਨਗਣਨਾ ਨਾਲ ਸਬੰਧਤ ਸਾਰੇ ਕਾਰਜ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਨਾਲ ਨੇੜਲੇ ਤਾਲਮੇਲ ਰਾਹੀਂ ਫੇਜ਼-2 ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande