ਬਰਨਾਲਾ 'ਚ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ 'ਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਬਰਨਾਲਾ, 20 ਅਗਸਤ (ਹਿੰ.ਸ.)| ਬਰਨਾਲਾ ਵਿੱਚ ਪਾਣੀ ਵਾਲੀ ਟੈਂਕੀ ''ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਰਜਿੰਦਰ ਸਿੰਘ
ਬਰਨਾਲਾ 'ਚ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ 'ਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ


ਬਰਨਾਲਾ, 20 ਅਗਸਤ (ਹਿੰ.ਸ.)| ਬਰਨਾਲਾ ਵਿੱਚ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਰਜਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਲੜਕੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ। ਐੱਸਪੀ (ਡੀ) ਸੰਜੀਵ ਗੋਇਲ ਨੇ ਦੱਸਿਆ ਕਿ ਮਾਮਲਾ ਐੱਸਐੱਸਪੀ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਲੜਕੀਆਂ ਵੱਲੋਂ ਦਿੱਤੇ ਬਿਆਨਾਂ ਅਤੇ ਪਹਿਲਾਂ ਦਿੱਤੀਆਂ ਦਰਖਾਸਤਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।ਪੁਲਿਸ ਮੁਤਾਬਕ ਦਲਵਿੰਦਰ ਸਿੰਘ ਅਤੇ ਇਕਬਾਲ ਸਿੰਘ, ਦੋਵੇਂ ਵਾਸੀ ਰਾਏਕੋਟ, ਖ਼ਿਲਾਫ਼ ਐੱਫਆਈਆਰ ਨੰਬਰ 72 ਅਤੇ 73 ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਤੀਜੀ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਬਰਨਾਲਾ ਵਾਸੀ ਪ੍ਰਦੀਪ ਕੁਮਾਰ ਚੌਹਾਨ ਖ਼ਿਲਾਫ਼ ਐੱਫਆਈਆਰ ਨੰਬਰ 410 ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਤਿੰਨਾਂ ਲੜਕੀਆਂ ਦੀ ਡਾਕਟਰੀ ਜਾਂਚ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵਿੱਚ ਧਾਰਾ 164 ਤਹਿਤ ਉਨ੍ਹਾਂ ਦੇ ਬਿਆਨ ਦਰਜ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਰਜ ਕੀਤੇ ਮਾਮਲਿਆਂ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਜਲਦ ਕਾਬੂ ਕਰਨ ਲਈ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਤੱਥਾਂ ਅਤੇ ਸ਼ਿਕਾਇਤਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande