ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ’ਚ ਦਿੱਤੀ ਪ੍ਰੀਖਿਆ
ਚੰਡੀਗੜ੍ਹ, 20 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਜਿੱਥੇ ਇਨ੍ਹੀਂ ਦਿਨੀਂ ਅੰਦਰੂਨੀ ਖਿੱਚੋਤਾਣ ਅਤੇ ਗੁੱਟਬਾਜ਼ੀ ਦੀ ਚਰਚਾ ਹੈ, ਉੱਥੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਪਣੀ ਪੜ੍ਹਾਈ ਵਿੱਚ ਰੁੱਝੇ ਹੋਏ ਹਨ। ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪਬਲਿਕ ਐਡਮਿਨਿਸਟ੍ਰੇਸ਼
ਪ੍ਰੀਖਿਆ ਦਿੰਦੇ ਹੋਏ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ


ਚੰਡੀਗੜ੍ਹ, 20 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਜਿੱਥੇ ਇਨ੍ਹੀਂ ਦਿਨੀਂ ਅੰਦਰੂਨੀ ਖਿੱਚੋਤਾਣ ਅਤੇ ਗੁੱਟਬਾਜ਼ੀ ਦੀ ਚਰਚਾ ਹੈ, ਉੱਥੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਪਣੀ ਪੜ੍ਹਾਈ ਵਿੱਚ ਰੁੱਝੇ ਹੋਏ ਹਨ। ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਐੱਮ.ਏ. ਕਰ ਰਹੇ ਹਨ ਅਤੇ ਵੀਰਵਾਰ ਨੂੰ ਉਹ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਪਹੁੰਚੇ।ਚੰਨੀ ਦੀ ਪ੍ਰੀਖਿਆ ਦੁਪਹਿਰ 12:30 ਵਜੇ ਤੱਕ ਚੱਲਣੀ ਹੈ। ਇਸ ਦੌਰਾਨ ਉਹ ਇੱਕ ਆਮ ਵਿਦਿਆਰਥੀ ਵਾਂਗ ਪ੍ਰੀਖਿਆ ਹਾਲ ਵਿੱਚ ਬੈਠ ਕੇ ਪੇਪਰ ਦੇ ਰਹੇ ਹਨ, ਜਦਕਿ ਉਨ੍ਹਾਂ ਦੀ ਸੁਰੱਖਿਆ ਅਤੇ ਹੋਰ ਸਟਾਫ਼ ਪ੍ਰੀਖਿਆ ਕੇਂਦਰ ਦੇ ਬਾਹਰ ਮੌਜੂਦ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਣ ਕਾਰਨ ਚੰਨੀ ਦਿੱਲੀ ਵਿੱਚ ਹੋ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋ ਸਕੇ।15 ਮਾਰਚ 1963 ਨੂੰ ਜਨਮੇ ਚਰਨਜੀਤ ਸਿੰਘ ਚੰਨੀ ਦੀ ਉਮਰ 63 ਸਾਲ ਹੈ। ਉਹ ਪੜ੍ਹਾਈ ਪ੍ਰਤੀ ਆਪਣੀ ਰੁਚੀ ਲਈ ਜਾਣੇ ਜਾਂਦੇ ਹਨ ਅਤੇ ਹੁਣ ਤੱਕ ਕਈ ਉੱਚ ਵਿੱਦਿਅਕ ਡਿਗਰੀਆਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਬੀ.ਏ. ਅਤੇ ਐੱਲ.ਐੱਲ.ਬੀ., ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਐੱਮ.ਬੀ.ਏ. ਅਤੇ ਪੰਜਾਬ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ਵਿੱਚ ਐੱਮ.ਏ. ਕੀਤੀ ਹੈ।ਸਾਲ 2023 ਵਿੱਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ਵਿੱਚ ਪੀਐੱਚ.ਡੀ. ਵੀ ਪੂਰੀ ਕੀਤੀ ਸੀ। ਹੁਣ ਉਹ ਇਸੇ ਯੂਨੀਵਰਸਿਟੀ ਤੋਂ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਐੱਮ.ਏ. ਕਰ ਰਹੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੰਨੀ ਕੁਝ ਸਮੇਂ ਲਈ ਅਮਰੀਕਾ ਚਲੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸੇ ਸਿਆਸੀ ਸਰਗਰਮੀ ਦੀ ਬਜਾਏ ਆਪਣੀ ਅਧੂਰੀ ਪੀਐੱਚ.ਡੀ. ਦੀ ਥੀਸਿਸ ਪੂਰੀ ਕਰਨ ’ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਦੀ ਪੀਐੱਚ.ਡੀ. ਦੀ ਖੋਜ ਦਾ ਵਿਸ਼ਾ ਵੀ ਕਾਂਗਰਸ ਨਾਲ ਸਬੰਧਤ ਸੀ। ਉਨ੍ਹਾਂ ਨੇ ‘ਭਾਰਤੀ ਰਾਸ਼ਟਰੀ ਕਾਂਗਰਸ: 2004 ਤੋਂ ਲੋਕ ਸਭਾ ਚੋਣਾਂ ਵਿੱਚ ਕੇਂਦਰੀ ਸੰਗਠਨ ਅਤੇ ਚੋਣੀ ਰਣਨੀਤੀਆਂ ਦਾ ਇੱਕ ਅਧਿਐਨ’ ਵਿਸ਼ੇ ’ਤੇ ਖੋਜ ਕੀਤੀ। ਸਰਗਰਮ ਸਿਆਸਤਦਾਨ ਹੋਣ ਦੇ ਨਾਤੇ ਪਾਰਟੀ ਦੇ ਕੇਂਦਰੀ ਸੰਗਠਨ ਅਤੇ ਸੂਬਾਈ ਪੱਧਰ ਦੀ ਅੰਦਰੂਨੀ ਸਿਆਸਤ ਦੇ ਤਜਰਬੇ ਨੂੰ ਵੀ ਉਨ੍ਹਾਂ ਨੇ ਆਪਣੀ ਖੋਜ ਵਿੱਚ ਸ਼ਾਮਲ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande