ਵਿਧਾਇਕ ਰਮਦਾਸ ਨੇ ਬਲਾਕ ਅਟਾਰੀ ਦੀਆਂ 60 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ
ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਯੋਜਨਾ ਨਾਲ ਪਿੰਡਾਂ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ: ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅੰਮ੍ਰਿਤਸਰ, 20 ਅਗਸਤ (ਹਿੰ.ਸ.)|ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਅਟਾਰੀ ਦੀਆਂ 60 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 2
ਚੈੱਕ ਵੰਡਦੇ ਹੋਏ ਵਿਧਾਇਕ ਜਸਵਿੰਦਰ ਸਿੰਘ ਰਮਦਾਸ।


ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਯੋਜਨਾ ਨਾਲ ਪਿੰਡਾਂ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ: ਵਿਧਾਇਕ ਜਸਵਿੰਦਰ ਸਿੰਘ ਰਮਦਾਸ

ਅੰਮ੍ਰਿਤਸਰ, 20 ਅਗਸਤ (ਹਿੰ.ਸ.)|ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਅਟਾਰੀ ਦੀਆਂ 60 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਹ ਗ੍ਰਾਂਟਾਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੀਆਂ।

ਪੰਚਾਇਤੀ ਨੁਮਾਇੰਦਿਆਂ ਨੂੰ ਗ੍ਰਾਂਟ ਦੇ ਚੈੱਕ ਤਕਸੀਮ ਕਰਦਿਆਂ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡਾਂ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦੇ ਕੰਮ, ਖੇਡ ਮੈਦਾਨ, ਇਨਡੋਰ ਤੇ ਓਪਨ ਜਿੰਮ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਤੇ ਮੁਰੰਮਤ, ਪੰਚਾਇਤ ਘਰਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਉਸਾਰੀ, ਸਕੂਲਾਂ ਵਿੱਚ ਕਲਾਸ ਰੂਮ, ਸੋਲਰ ਲਾਈਟਾਂ, ਸੀਮੈਂਟ ਦੇ ਬੈਂਚ, ਧਰਮਸ਼ਾਲਾਵਾਂ, ਲਾਇਬ੍ਰੇਰੀਆਂ, ਪਾਰਕਾਂ, ਸ਼ਮਸ਼ਾਨਘਾਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।ਵਿਧਾਇਕ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਗ੍ਰਾਂਟ ਦੀ ਰਾਸ਼ੀ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਯੋਜਨਾ ਰਾਹੀਂ ਪਿੰਡਾਂ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਪਿੰਡਾਂ ਦੇ ਹਰ ਵਰਗ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਗ੍ਰਾਂਟ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande