ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ
ਅੰਮ੍ਰਿਤਸਰ, 20 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸੱਦੇ ’ਤੇ ਹਰਿਆਵਲ ਸੇਵਾ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱ
ਬੂਟੇ ਲਗਾਉਂਦੇ ਹੋਏ ਵਿਦਿਆਰਥੀ।


ਅੰਮ੍ਰਿਤਸਰ, 20 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਸੱਦੇ ’ਤੇ ਹਰਿਆਵਲ ਸੇਵਾ ਪਰਿਵਾਰ ਵੱਲੋਂ ਸਰਕਾਰੀ ਹਾਈ ਸਕੂਲ ਹਕੀਮਾ ਗੇਟ ਵਿਖੇ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਸਿਹਤ ਲਈ ਲਾਹੇਵੰਦ ਵੱਖ-ਵੱਖ ਔਸ਼ਧੀ, ਛਾਂਦਾਰ ਅਤੇ ਵਾਤਾਵਰਣ ਪੱਖੀ ਬੂਟੇ ਲਗਾਏ ਗਏ।

ਮੁਹਿੰਮ ਤਹਿਤ ਨੀਮ, ਸਿਲਵਰ ਓਕ, ਗੁੜਹਲ, ਆਂਵਲਾ, ਅਰਜੁਨ, ਸੁਹੰਜਣਾ, ਏਸ਼ੀਆ ਗਲੋਕਾ, ਗੁਲਮੋਹਰ, ਕਚਨਾਰ, ਸੁਖਚੈਨ, ਪਿਲਕਣ, ਸਰੀ, ਚਾਂਦਨੀ, ਮਹਿੰਦੀ, ਅੰਬ, ਇਮਲੀ ਅਤੇ ਤੂਤ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਹਰਿਆਵਲ ਸੇਵਾ ਪਰਿਵਾਰ ਦੇ ਚੇਅਰਮੈਨ ਪ੍ਰੋ. ਮੁਕੇਸ਼ ਅਗਰਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅੱਜ ਗੰਭੀਰ ਸਮੱਸਿਆ ਬਣ ਚੁੱਕਾ ਹੈ। ਇਸ ਨੂੰ ਘਟਾਉਣ ਅਤੇ ਵਾਤਾਵਰਣ ਨੂੰ ਸੰਤੁਲਿਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਅਤੇ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਪ੍ਰੋ. ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਸਕੂਲਾਂ, ਸੰਸਥਾਵਾਂ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ ਉਨ੍ਹਾਂ ਦੀ ਨਿਯਮਤ ਸੰਭਾਲ ਵੀ ਕਰਨ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਹੀ ਤੰਦਰੁਸਤ ਜੀਵਨ ਦੀ ਬੁਨਿਆਦ ਹੈ ਅਤੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਵਨੀਤ ਕੌਰ, ਅਧਿਆਪਕ ਨਵਜੋਤ ਕੌਰ, ਸਤਪਿੰਦਰ ਕੌਰ, ਬਲਜੀਤ ਕੌਰ, ਨਵਨੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਹੀਰਾ ਲਾਲ, ਸਰਬਜੀਤ ਬਲ ਅਤੇ ਜਸਮਿੰਦਰ ਕੌਰ ਸਮੇਤ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। ਹਰਿਆਵਲ ਸੇਵਾ ਪਰਿਵਾਰ ਦੇ ਕਾਰਕੁਨ ਸੁਖਦੇਵ ਸਿੰਘ, ਜਗਤਾਰ ਸਿੰਘ, ਅਸ਼ਵਨੀ ਅਗਰਵਾਲ ਅਤੇ ਮੁਕੇਸ਼ ਅਗਰਵਾਲ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande