ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਤਿੰਨ ਬੱਸਾਂ ਰਵਾਨਾ
ਪਟਿਆਲਾ, 20 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਤਿੰਨ ਬੱਸਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ੍
ਬੱਸਾਂ ਰਵਾਨਾ ਕਰਦੇ ਹੋਏ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ।


ਪਟਿਆਲਾ, 20 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਤਿੰਨ ਬੱਸਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ੍ਰੀ ਹਨੂਮਾਨ ਮੰਦਰ ਚੌਂਕ ਤੋਂ ਬੱਸਾਂ ਨੂੰ ਰਵਾਨਾ ਕੀਤਾ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਮਦਨ ਅਰੋੜਾ, ਰਾਜੂ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ, ਸਿਮਰਨਪ੍ਰੀਤ ਸਿੰਘ, ਮਨਮੋਹਨ ਕਪੂਰ, ਰਾਹੁਲ ਗਰਗ, ਕੁਸ਼ਲ ਚੋਪੜਾ, ਮੁਨੀਸ਼ ਕੁਮਾਰ ਅਤੇ ਰਿਸ਼ੁ ਗਿਰਧਰ ਸਮੇਤ ਹੋਰ ਆਗੂ ਮੌਜੂਦ ਸਨ।

ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਤਿੰਨ ਬੱਸਾਂ ਵਿੱਚੋਂ ਇੱਕ ਬੱਸ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ, ਦੂਜੀ ਹਰਿਦੁਆਰ ਅਤੇ ਰਿਸ਼ੀਕੇਸ਼, ਜਦਕਿ ਤੀਜੀ ਬੱਸ ਮਥੁਰਾ ਅਤੇ ਵਰਿੰਦਾਵਨ ਲਈ ਰਵਾਨਾ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ।

ਵਿਧਾਇਕ ਕੋਹਲੀ ਨੇ ਕਿਹਾ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਹੋਰ ਲੋਕ ਵੀ ਤੀਰਥ ਯਾਤਰਾ ਲਈ ਲਗਾਤਾਰ ਸਬੰਧਤ ਇਲਾਕਿਆਂ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande