ਵੀ.ਐਸ.ਐਸ.ਐਲ. ਵੱਲੋਂ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ 5 ਲੱਖ ਦੀ ਸਹਾਇਤਾ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ, 20 ਅਗਸਤ (ਹਿੰ.ਸ.)| ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ‘ਖੇਲ ਪ੍ਰੋਸਥਨ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਸਬੰਧੀ 5 ਲੱਖ ਰੁਪਏ ਦਾ ਚੈੱਕ
ਵੀ.ਐਸ.ਐਸ.ਐਲ. ਦੇ ਸੀ.ਐਸ.ਆਰ. ਮੁਖੀ ਅਮਿਤ ਧਵਨ 5 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸੌਂਪਦੇ ਹੋਏ।


ਲੁਧਿਆਣਾ, 20 ਅਗਸਤ (ਹਿੰ.ਸ.)| ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ‘ਖੇਲ ਪ੍ਰੋਸਥਨ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਬੈਡਮਿੰਟਨ ਮੁਕਾਬਲਿਆਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਸਬੰਧੀ 5 ਲੱਖ ਰੁਪਏ ਦਾ ਚੈੱਕ ਵੀ.ਐਸ.ਐਸ.ਐਲ. ਦੇ ਸੀ.ਐਸ.ਆਰ. ਮੁਖੀ ਅਮਿਤ ਧਵਨ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਆਈ.ਏ.ਐਸ. ਨੂੰ ਸੌਂਪਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀ.ਐਸ.ਐਸ.ਐਲ. ਦੇ ਚੇਅਰਮੈਨ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸੌਮਿਆ ਜੈਨ ਦਾ ਧੰਨਵਾਦ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅਮਿਤ ਧਵਨ ਨੇ ਲੁਧਿਆਣਾ ਬੈਡਮਿੰਟਨ ਐਸੋਸੀਏਸ਼ਨ ਦੀ ਸੁਲਭਾ ਜਿੰਦਲ ਅਤੇ ਸਮੁੱਚੀ ਟੀਮ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੀ.ਐਸ.ਐਸ.ਐਲ. ਚੇਅਰਮੈਨ ਸਚਿਤ ਜੈਨ ਦੀ ਅਗਵਾਈ ਹੇਠ ਖੇਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ 10 ਸਕੂਲਾਂ ਵਿੱਚ ਬਾਸਕਟਬਾਲ ਨੂੰ ਉਤਸ਼ਾਹਿਤ ਕਰਨ ਲਈ ‘ਲੁਧਿਆਣਾ ਕੇਅਰਜ਼’ ਨੂੰ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਨੂੰ ਨਿਯਮਤ ਸਿਖਲਾਈ ਦੇਣ ਲਈ ਬਾਸਕਟਬਾਲ ਟ੍ਰੇਨਰ ਨਿਯੁਕਤ ਕੀਤੇ ਜਾਣਗੇ।

ਇਸੇ ਤਰ੍ਹਾਂ ਨੌਜਵਾਨਾਂ ਨੂੰ ਫੁੱਟਬਾਲ ਨੂੰ ਕਰੀਅਰ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੰਡੀਆ ਖੇਲੋ ਫੁੱਟਬਾਲ’ ਨੂੰ ਵੀ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਖੇਡ ਵਿਭਾਗ ਅਤੇ ‘ਇੰਡੀਆ ਖੇਲੋ ਫੁੱਟਬਾਲ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ। ਵੀ.ਐਸ.ਐਸ.ਐਲ. ਨੇ ਕਿਹਾ ਕਿ ਕੰਪਨੀ ਭਵਿੱਖ ਵਿੱਚ ਵੀ ਖੇਡਾਂ ਅਤੇ ਸਮਾਜਿਕ ਵਿਕਾਸ ਨਾਲ ਜੁੜੀਆਂ ਪਹਿਲਕਦਮੀਆਂ ਨੂੰ ਜਾਰੀ ਰੱਖੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande