ਪਟਿਆਲਾ ਵਿੱਚ ਮਹਿਲਾ ਦੀ ਬੇਸਬਾਲ ਨਾਲ ਕੁੱਟਮਾਰ ਮਗਰੋਂ ਗੋਲੀਆਂ ਮਾਰ ਕੇ ਹੱਤਿਆ, ਆਟੋ ਚਾਲਕ ਜ਼ਖ਼ਮੀ
ਪਟਿਆਲਾ, 20 ਅਗਸਤ (ਹਿੰ.ਸ.)| ਪਟਿਆਲਾ ਦੇ ਪਾਤੜਾਂ ਵਿੱਚ ਬੁੱਧਵਾਰ ਰਾਤ ਇੱਕ ਮਹਿਲਾ ਦੀ ਪਹਿਲਾਂ ਬੇਸਬਾਲ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਦੌਰਾਨ ਇੱਕ ਆਟੋ ਚਾਲਕ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਰਾਜਿੰਦਰਾ ਹਸਪਤਾਲ
ਜ਼ਖ਼ਮੀ ਆਟੋ ਚਾਲਕ ਲਖਵੀਰ ਸਿੰਘ


ਪਟਿਆਲਾ, 20 ਅਗਸਤ (ਹਿੰ.ਸ.)| ਪਟਿਆਲਾ ਦੇ ਪਾਤੜਾਂ ਵਿੱਚ ਬੁੱਧਵਾਰ ਰਾਤ ਇੱਕ ਮਹਿਲਾ ਦੀ ਪਹਿਲਾਂ ਬੇਸਬਾਲ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਦੌਰਾਨ ਇੱਕ ਆਟੋ ਚਾਲਕ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੇਰ ਰਾਤ ਪਾਤੜਾਂ ਦੇ ਪੁਰਾਣੇ ਬੱਸ ਸਟੈਂਡ ’ਤੇ ਵਾਪਰੀ। ਮ੍ਰਿਤਕ ਮਹਿਲਾ ਦੀ ਪਛਾਣ ਦਿਲਪ੍ਰੀਤ ਕੌਰ ਵਾਸੀ ਸੁੰਦਰ ਬਸਤੀ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਆਟੋ ਚਾਲਕ ਦੀ ਪਛਾਣ ਲਖਵੀਰ ਸਿੰਘ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਦਿਲਪ੍ਰੀਤ ਕੌਰ ਬੁੱਧਵਾਰ ਸ਼ਾਮ ਬੱਸ ਤੋਂ ਉਤਰ ਕੇ ਆਪਣੇ ਘਰ ਜਾ ਰਹੀ ਸੀ। ਇਸੇ ਦੌਰਾਨ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਪਹਿਲਾਂ ਬੇਸਬਾਲ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਉਸ ’ਤੇ ਦੋ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀਆਂ ਲੱਗਣ ਨਾਲ ਨੇੜੇ ਮੌਜੂਦ ਆਟੋ ਚਾਲਕ ਲਖਵੀਰ ਸਿੰਘ ਵੀ ਜ਼ਖ਼ਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਾਤੜਾਂ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਸਿੱਧ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਹੱਤਿਆ ਦੇ ਕਾਰਨਾਂ ਸਮੇਤ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande