ਕਪੂਰਥਲਾ ਦੇ ਸਰਕਾਰੀ ਮੁੜ-ਵਸੇਬਾ ਕੇਂਦਰ ਨੂੰ ਜਲਦ ਹੀ 20 ਬਿਸਤਰਿਆਂ ਨਾਲ ਮੁੜ ਕੀਤਾ ਜਾਵੇਗਾ ਸ਼ੁਰੂ
ਕਪੂਰਥਲਾ, 20 ਅਗਸਤ (ਹਿੰ.ਸ.)। ਨਸ਼ੇ ਦੀ ਲਤ ਤੋਂ ਬਾਹਰ ਆ ਰਹੇ ਲੋਕਾਂ ਦੇ ਮੁੜ-ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਮਾਰੀ ਤੋਂ ਬੰਦ ਪਏ ਕਪੂਰਥਲਾ ਦੇ ਸਰਕਾਰੀ ਮੁੜ-ਵਸੇਬਾ ਕੇਂਦਰ ਨੂੰ 20 ਬਿਸਤਰਿਆਂ ਨਾਲ ਮੁੜ ਸ਼ੁਰੂ ਕਰਨ ਲਈ
ਸਰਕਾਰੀ ਮੁੜ-ਵਸੇਬਾ ਕੇਂਦਰ ਦਾ ਨਿਰੀਖਣ ਕਰਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਅਧਿਕਾਰੀ।


ਕਪੂਰਥਲਾ, 20 ਅਗਸਤ (ਹਿੰ.ਸ.)। ਨਸ਼ੇ ਦੀ ਲਤ ਤੋਂ ਬਾਹਰ ਆ ਰਹੇ ਲੋਕਾਂ ਦੇ ਮੁੜ-ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਮਾਰੀ ਤੋਂ ਬੰਦ ਪਏ ਕਪੂਰਥਲਾ ਦੇ ਸਰਕਾਰੀ ਮੁੜ-ਵਸੇਬਾ ਕੇਂਦਰ ਨੂੰ 20 ਬਿਸਤਰਿਆਂ ਨਾਲ ਮੁੜ ਸ਼ੁਰੂ ਕਰਨ ਲਈ ਤਿਆਰ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕੇਂਦਰ ਦਾ ਨਿਰੀਖਣ ਕਰ ਇਸਨੂੰ ਜਲਦ ਖੋਲ੍ਹਣ ਦੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਤਿਆਰੀਆਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਂਦਰ ਵਿਖੇ ਮੁੜ-ਵਸੇਬੇ ਦੀਆਂ ਸੇਵਾਵਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੜ-ਵਸੇਬਾ ਕੇਂਦਰ ਨੂੰ ਮੁੜ ਚਾਲੂ ਕਰਨ ਨਾਲ ਨਸ਼ਾ ਛੁਡਾਊ ਇਲਾਜ ਅਤੇ ਲੰਬੇ ਸਮੇਂ ਦੇ ਮੁੜ-ਵਸੇਬੇ ਵਿਚਕਾਰ ਇੱਕ ਮਹੱਤਵਪੂਰਨ ਕੜੀ ਮਿਲੇਗੀ, ਜਿਸ ਨਾਲ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾ ਚੁੱਕੇ ਮਰੀਜ਼ਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਿਸ ਆਉਣ ਤੇ ਖੁਸ਼ਹਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ ਟੀਚੇ ਵਿੱਚ ਯੋਗਦਾਨ ਪਾਵੇਗੀ।

ਉਨ੍ਹਾਂ ਦੱਸਿਆ ਕਿ ਕੇਂਦਰ ਬਹੁਤ ਜਲਦ ਮੁੜ-ਵਸੇਬਾ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ ਅਤੇ ਭਰੋਸਾ ਦਵਾਇਆ ਕਿ ਇਸ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜਲਦ ਹੀ ਲੋੜੀਂਦੇ ਅਮਲੇ ਦੀ ਤਾਇਨਾਤੀ ਵੀ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਜ਼ਿੰਦਗੀ ਨੂੰ ਨਵੇਂ ਸਿਰਿਓਂ ਸ਼ੁਰੂ ਕਰਨ ਲਈ ਪ੍ਰਭਾਵਸ਼ਾਲੀ ਮੁੜ-ਵਸੇਬਾ, ਕਾਉਂਸਲਿੰਗ ਅਤੇ ਇੱਕ ਸਹਿਯੋਗੀ ਮਾਹੌਲ ਸਮੇਂ ਦੀ ਮੁੱਖ ਮੰਗ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਅਲਾਮਤ ਨਾਲ ਜੂਝ ਰਹੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਸਥਾਈ ਨਤੀਜੇ ਹਾਸਲ ਕਰਨ ਲਈ ਇਲਾਜ, ਮੁੜ-ਵਸੇਬਾ, ਕਾਉਂਸਲਿੰਗ ਅਤੇ ਸਮਾਜਿਕ ਸਹਿਯੋਗ ਨੂੰ ਮਿਲਾ ਕੇ ਕੀਤੇ ਗਏ ਯਤਨ ਬਹੁਤ ਕਾਰਗਰ ਸਿੱਧ ਹੁੰਦਾ ਹਨ।

ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਪੁਰਸ਼ਾਂ ਲਈ 40 ਬਿਸਤਰਿਆਂ ਦਾ ਨਸ਼ਾ ਛੁਡਾਊ ਕੇਂਦਰ ਅਤੇ ਔਰਤਾਂ ਲਈ 15 ਬਿਸਤਰਿਆਂ ਦੀ ਸਹੂਲਤ ਮੌਜੂਦ ਹੈ, ਪਰ ਨਸ਼ਾ ਛੁਡਾਊ ਇਲਾਜ ਪੂਰਾ ਹੋਣ ਤੋਂ ਬਾਅਦ ਮਰੀਜ਼ਾਂ ਲਈ ਕੋਈ ਵੀ ਸਮਰਪਿਤ ਮੁੜ-ਵਸੇਬਾ ਕੇਂਦਰ ਨਹੀਂ ਸੀ। ਉਨ੍ਹਾਂ ਕਿਹਾ ਕਿ 20 ਬਿਸਤਰਿਆਂ ਵਾਲੇ ਸਰਕਾਰੀ ਮੁੜ-ਵਸੇਬਾ ਕੇਂਦਰ ਦੇ ਮੁੜ ਖੁੱਲ੍ਹਣ ਨਾਲ ਇਹ ਵੱਡੀ ਘਾਟ ਪੂਰੀ ਹੋ ਜਾਵੇਗੀ ਅਤੇ ਮਰੀਜ਼ਾਂ ਨੂੰ ਨਿਰੰਤਰ ਦੇਖਭਾਲ, ਕਾਉਂਸਲਿੰਗ ਅਤੇ ਇੱਕ ਮਦਦਗਾਰ ਮਾਹੌਲ ਮਿਲੇਗਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande