ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 21 ਅਗਸਤ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 21 ਅਗਸਤ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਬਠਿੰਡਾ 38 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਇਸ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਐੱਮਐੱਮ ਮੀਂਹ ਦਰਜ ਕੀਤਾ ਗਿਆ।ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ।ਵੀਰਵਾਰ ਨੂੰ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੂਪਨਗਰ ਵਿੱਚ 12 ਐੱਮਐੱਮ ਅਤੇ ਲੁਧਿਆਣਾ ਵਿੱਚ 9.6 ਐੱਮਐੱਮ ਬਾਰਿਸ਼ ਹੋਈ। ਫਿਰੋਜ਼ਪੁਰ, ਪਟਿਆਲਾ, ਜਲੰਧਰ ਅਤੇ ਭਾਖੜਾ ਡੈਮ ਦੇ ਆਸ-ਪਾਸ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ।ਦੂਜੇ ਪਾਸੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਵੀਰਵਾਰ ਨੂੰ ਮੀਂਹ ਨਹੀਂ ਪਿਆ।ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਮਾਨਸੂਨ ਟਰਫ਼ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਨੇੜੇ ਪੱਛਮੀ ਗੜਬੜੀ ਸਰਗਰਮ ਹੈ।ਹਰਿਆਣਾ ਉੱਪਰ ਬਣਿਆ ਮੌਸਮੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਖਿਸਕ ਗਿਆ ਹੈ, ਜਦਕਿ ਪੰਜਾਬ ਉੱਪਰ ਬਣਿਆ ਸਿਸਟਮ ਕਮਜ਼ੋਰ ਪੈ ਗਿਆ ਹੈ। ਇਸ ਦੇ ਬਾਵਜੂਦ ਦੋਵਾਂ ਸੂਬਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande