ਤਰਨਤਾਰਨ ਵਿੱਚ ਸਕੂਟਰ ਸਵਾਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ
ਤਰਨਤਾਰਨ, 21 ਅਗਸਤ (ਹਿੰ.ਸ.)| ਤਰਨਤਾਰਨ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਸਕੂਟਰ ਸਵਾਰ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗੁਰਦੇਵ ਸਿੰਘ ਦੀ ਤਰਨਤਾਰਨ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮਾਮਲਾ
ਤਰਨਤਾਰਨ ਵਿੱਚ ਸਕੂਟਰ ਸਵਾਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ


ਤਰਨਤਾਰਨ, 21 ਅਗਸਤ (ਹਿੰ.ਸ.)| ਤਰਨਤਾਰਨ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਸਕੂਟਰ ਸਵਾਰ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗੁਰਦੇਵ ਸਿੰਘ ਦੀ ਤਰਨਤਾਰਨ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਪਿੰਡ ਬਹਮਨੀਵਾਲਾ ਵਾਸੀ ਗੁਰਦੇਵ ਸਿੰਘ ਪੁੱਤਰ ਜਸਵੰਤ ਸਿੰਘ ਦੇਰ ਸ਼ਾਮ ਆਪਣੇ ਸਕੂਟਰ ’ਤੇ ਕਿਸੇ ਕੰਮ ਲਈ ਘਰੋਂ ਨਿਕਲੇ ਸਨ। ਜਦੋਂ ਉਹ ਬਹਮਨੀਵਾਲਾ ਨਹਿਰ ਨੇੜੇ ਪਹੁੰਚੇ ਤਾਂ ਇੱਕ ਅਣਪਛਾਤੇ ਹਮਲਾਵਰ ਨੇ ਉਨ੍ਹਾਂ ’ਤੇ ਅਚਾਨਕ ਹਮਲਾ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਗੁਰਦੇਵ ਸਿੰਘ ਦੇ ਸਿਰ, ਗਰਦਨ ਅਤੇ ਸਰੀਰ ਦੇ ਕਈ ਹੋਰ ਹਿੱਸਿਆਂ ’ਤੇ ਦਾਤਰੀ ਨਾਲ ਵਾਰ ਕੀਤੇ। ਗੰਭੀਰ ਜ਼ਖਮੀ ਹੋ ਕੇ ਗੁਰਦੇਵ ਸਿੰਘ ਖੂਨ ਨਾਲ ਲਥਪਥ ਹਾਲਤ ਵਿੱਚ ਮੌਕੇ ’ਤੇ ਹੀ ਡਿੱਗ ਪਏ।ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਿਟੀ ਹਸਪਤਾਲ ਪਹੁੰਚਾਇਆ, ਪਰ ਗੰਭੀਰ ਸੱਟਾਂ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।ਸਿਟੀ ਪੱਟੀ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ਤੋਂ ਬਾਅਦ ਗੁਰਦੇਵ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।ਪੁਲਿਸ ਨੇ ਹਮਲਾਵਰ ਦੀ ਪਛਾਣ ਕਰਨ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਹਮਲੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande