ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ 26 ਅਗਸਤ ਨੂੰ ਬਠਿੰਡਾ ਵਿਖੇ ਵਿਸ਼ੇਸ਼ ਮਿਲਣੀ: ਸਾਗਰ ਸੇਤੀਆ
ਮੋਗਾ, 21 ਅਗਸਤ (ਹਿੰ.ਸ.)| ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਨਯੋਗ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ, ਪੰਜਾਬ ਸਰਕਾਰ ਵੱਲੋਂ ਮਿਤੀ 26 ਅਗਸਤ 2026 ਨੂੰ ਸਵੇਰੇ 11:00 ਵਜੇ ਹੋਟਲ ਸੇਪਲ, ਗੋਨਿਆਣਾ ਰੋਡ, ਨਜ਼ਦੀਕ ਟਿੰਕੋਨੀ, ਬਠਿੰਡਾ ਵਿਖ
ਮੋਗਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ


ਮੋਗਾ, 21 ਅਗਸਤ (ਹਿੰ.ਸ.)| ਜ਼ਿਲ੍ਹਾ ਮੋਗਾ ਦੇ ਸਮੂਹ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਨਯੋਗ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ, ਪੰਜਾਬ ਸਰਕਾਰ ਵੱਲੋਂ ਮਿਤੀ 26 ਅਗਸਤ 2026 ਨੂੰ ਸਵੇਰੇ 11:00 ਵਜੇ ਹੋਟਲ ਸੇਪਲ, ਗੋਨਿਆਣਾ ਰੋਡ, ਨਜ਼ਦੀਕ ਟਿੰਕੋਨੀ, ਬਠਿੰਡਾ ਵਿਖੇ ਵਿਸ਼ੇਸ਼ ਐਨ.ਆਰ.ਆਈਜ਼ ਮਿਲਣੀ ਕੀਤੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤਾ।

ਇਸ ਮੌਕੇ ਸਾਗਰ ਸੇਤੀਆ ਨੇ ਦੱਸਿਆ ਕਿ ਵਿਸ਼ੇਸ਼ ਮਿਲਣੀ ਦੌਰਾਨ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਵਿਸ਼ੇਸ਼ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਬੰਧੀ ਮੰਤਰੀ ਦੇ ਧਿਆਨ ਵਿੱਚ ਮਾਮਲੇ ਲਿਆਉਣ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਸਹੂਲਤ ਦਾ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande