ਫਰੀਦਕੋਟ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਕੋਠੀ ’ਚ ਦਾਖ਼ਲ ਹੋਣ ਦੀ ਕੋਸ਼ਿਸ਼, ਨੌਜਵਾਨ ਕਾਬੂ
ਫਰੀਦਕੋਟ, 21 ਅਗਸਤ (ਹਿੰ.ਸ.)| ਫਰੀਦਕੋਟ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਰਿਹਾਇਸ਼ ਵਿੱਚ ਕਥਿਤ ਤੌਰ ’ਤੇ ਚੋਰੀ ਦੀ ਨੀਅਤ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਨੌਜਵਾਨ ਨੂੰ ਚੌਕੀਦਾਰ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪਿੰਡ ਧੂੜਕੋਟ ਵਾ
ਫਰੀਦਕੋਟ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਕੋਠੀ ’ਚ ਦਾਖ਼ਲ ਹੋਣ ਦੀ ਕੋਸ਼ਿਸ਼, ਨੌਜਵਾਨ ਕਾਬੂ


ਫਰੀਦਕੋਟ, 21 ਅਗਸਤ (ਹਿੰ.ਸ.)| ਫਰੀਦਕੋਟ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਰਿਹਾਇਸ਼ ਵਿੱਚ ਕਥਿਤ ਤੌਰ ’ਤੇ ਚੋਰੀ ਦੀ ਨੀਅਤ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਨੌਜਵਾਨ ਨੂੰ ਚੌਕੀਦਾਰ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪਿੰਡ ਧੂੜਕੋਟ ਵਾਸੀ ਪਰਮਜੀਤ ਸਿੰਘ ਉਰਫ਼ ਪੰਮਾ ਵਜੋਂ ਹੋਈ ਹੈ।

ਥਾਣਾ ਸਿਟੀ ਫਰੀਦਕੋਟ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁੰਦਰ ਨਗਰ ਵਾਸੀ ਤਰਸੇਮ ਚੰਦ ਨੇ ਦੱਸਿਆ ਕਿ ਉਹ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਿਹਾਇਸ਼ ’ਤੇ ਚੌਕੀਦਾਰ ਵਜੋਂ ਡਿਊਟੀ ਨਿਭਾ ਰਿਹਾ ਹੈ।

ਸ਼ਿਕਾਇਤ ਮੁਤਾਬਕ ਸਵੇਰ ਕਰੀਬ 6:15 ਵਜੇ ਇੱਕ ਨੌਜਵਾਨ ਰੇਲਵੇ ਸਟੇਸ਼ਨ ਵੱਲੋਂ ਕੰਧ ਟੱਪ ਕੇ ਰਿਹਾਇਸ਼ੀ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

ਚੌਕੀਦਾਰ ਨੇ ਤੁਰੰਤ ਇਸ ਦੀ ਸੂਚਨਾ ਸੁਰੱਖਿਆ ਕਰਮਚਾਰੀਆਂ ਨੂੰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਅਤੇ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਚੋਰੀ ਕਰਨ ਦੀ ਨੀਅਤ ਨਾਲ ਕੰਧ ਟੱਪ ਕੇ ਰਿਹਾਇਸ਼ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande