ਪਾਰਟੀ ਦੌਰਾਨ ਦੋਸਤ ਨੇ ਕੀਤੀ ਦੋਸਤ ਦੀ ਹੱਤਿਆ; ਪੁਲਿਸ ਨੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕੀਤੀ ਸ਼ੁਰੂ
ਲੁਧਿਆਣਾ, 22 ਅਗਸਤ (ਹਿੰ.ਸ.)| ਲੁਧਿਆਣਾ ਵਿੱਚ ਕੱਪੜਿਆਂ ’ਤੇ ਪ੍ਰਿੰਟਿੰਗ ਦਾ ਕੰਮ ਕਰਨ ਵਾਲੇ 40 ਸਾਲਾ ਫੈਕਟਰੀ ਮਾਲਕ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਕਤਲ ਦਾ ਦੋਸ਼ ਮ੍ਰਿਤਕ ਦੇ ਇੱਕ ਦੋਸਤ ’ਤੇ ਲੱਗਿਆ ਹੈ, ਜੋ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਦੀ ਭਾਲ ਲ
ਪਾਰਟੀ ਦੌਰਾਨ ਦੋਸਤ ਨੇ ਕੀਤੀ ਦੋਸਤ ਦੀ ਹੱਤਿਆ; ਪੁਲਿਸ ਨੇ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕੀਤੀ ਸ਼ੁਰੂ


ਲੁਧਿਆਣਾ, 22 ਅਗਸਤ (ਹਿੰ.ਸ.)| ਲੁਧਿਆਣਾ ਵਿੱਚ ਕੱਪੜਿਆਂ ’ਤੇ ਪ੍ਰਿੰਟਿੰਗ ਦਾ ਕੰਮ ਕਰਨ ਵਾਲੇ 40 ਸਾਲਾ ਫੈਕਟਰੀ ਮਾਲਕ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਕਤਲ ਦਾ ਦੋਸ਼ ਮ੍ਰਿਤਕ ਦੇ ਇੱਕ ਦੋਸਤ ’ਤੇ ਲੱਗਿਆ ਹੈ, ਜੋ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਜਤਿੰਦਰ ਰਾਜਪੂਤ ਵਜੋਂ ਹੋਈ ਹੈ। ਉਸ ਦੀ ਫੈਕਟਰੀ ਲੁਧਿਆਣਾ ਦੇ ਥਾਣਾ ਹੈਬੋਵਾਲ ਅਧੀਨ ਆਉਂਦੇ ਹਰਗੋਬਿੰਦ ਨਗਰ ਵਿੱਚ ਸਥਿਤ ਹੈ। ਪੁਲਿਸ ਮੁਤਾਬਕ ਮ੍ਰਿਤਕ ਦੇ ਗਲੇ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਵਾਰ ਦੇ ਨਿਸ਼ਾਨ ਮਿਲੇ ਹਨ। ਵਾਰਦਾਤ ਤੋਂ ਬਾਅਦ ਕਥਿਤ ਮੁਲਜ਼ਮ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਹੈ।ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਜਤਿੰਦਰ ਰਾਜਪੂਤ ਆਪਣੀ ਹਰਗੋਬਿੰਦ ਨਗਰ ਸਥਿਤ ਫੈਕਟਰੀ ਵਿੱਚ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਸ ਦਾ ਇੱਕ ਦੋਸਤ ਨਾਲ ਝਗੜਾ ਹੋ ਗਿਆ।ਵਿਵਾਦ ਵਧਣ ’ਤੇ ਕਥਿਤ ਤੌਰ ’ਤੇ ਦੋਸਤ ਨੇ ਜਤਿੰਦਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੇ ਜਤਿੰਦਰ ਦੀ ਗਰਦਨ ’ਤੇ ਵਾਰ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਉੱਥੋਂ ਫਰਾਰ ਹੋ ਗਿਆ। ਹੈਬੋਵਾਲ ਥਾਣੇ ਦੇ ਐਸਐਚਓ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਨੀਵਾਰ ਸਵੇਰੇ ਕਰੀਬ ਸਾਢੇ 9 ਵਜੇ ਘਟਨਾ ਦੀ ਸੂਚਨਾ ਮਿਲੀ। ਮ੍ਰਿਤਕ ਦਾ ਭਰਾ ਜਦੋਂ ਫੈਕਟਰੀ ਪਹੁੰਚਿਆ ਤਾਂ ਪਹਿਲੀ ਮੰਜ਼ਿਲ ’ਤੇ ਜਤਿੰਦਰ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਦੇਖਿਆ।ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ।ਐਸਐਚਓ ਮੁਤਾਬਕ ਪੁਲਿਸ ਨੇ ਕਥਿਤ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਦੋਵਾਂ ਵਿਚਾਲੇ ਅਜਿਹਾ ਕੀ ਵਿਵਾਦ ਹੋਇਆ, ਜਿਸ ਨੇ ਕਤਲ ਦਾ ਰੂਪ ਧਾਰ ਲਿਆ, ਇਸ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦਾ ਖੁਲਾਸਾ ਹੋ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande