
ਪਟਿਆਲਾ, 22 ਅਗਸਤ (ਹਿੰ.ਸ.)| 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਅੰਡਰ-14 ਅਤੇ ਅੰਡਰ-19 ਲੜਕੀਆਂ ਦੇ ਗੱਤਕੇ ਮੁਕਾਬਲੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ, ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜ਼ੋਨਾਂ ਦੀਆਂ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਅੰਡਰ-14 ਵਰਗ ਦੇ ਗੱਤਕੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ, ਨਾਭਾ ਜ਼ੋਨ ਨੇ ਦੂਜਾ ਅਤੇ ਪਟਿਆਲਾ ਜ਼ੋਨ-2 ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿੱਚ ਘਨੌਰ ਜ਼ੋਨ ਪਹਿਲੇ, ਰਾਜਪੁਰਾ ਜ਼ੋਨ ਦੂਜੇ ਅਤੇ ਪਟਿਆਲਾ ਜ਼ੋਨ-2 ਤੀਜੇ ਸਥਾਨ ’ਤੇ ਰਿਹਾ। ਇਸ ਮੌਕੇ ਪਟਿਆਲਾ ਜ਼ੋਨ-1 ਦੇ ਜੋਨਲ ਸਕੱਤਰ ਅਮਨਿੰਦਰ ਸਿੰਘ, ਘਨੌਰ ਦੇ ਕਨਵੀਨਰ ਅਤੇ ਜੋਨਲ ਸਕੱਤਰ ਜਸਵਿੰਦਰ ਸਿੰਘ ਚੱਪੜ, ਰਾਜਪੁਰਾ ਦੇ ਜੋਨਲ ਸਕੱਤਰ ਡਾ. ਰਾਜਿੰਦਰ ਸੈਣੀ, ਜੋਨ-1 ਦੇ ਖਜ਼ਾਨਚੀ ਰਕੇਸ਼ ਕੁਮਾਰ, ਗੱਤਕਾ ਕੋਚ ਮਨਿੰਦਰ ਸਿੰਘ, ਮਨਵਿੰਦਰ ਸਿੰਘ, ਦਲਵਿੰਦਰ ਸਿੰਘ, ਦਰਸ਼ਨ ਕੌਰ, ਜਸਪਾਲ ਕੌਰ, ਮਨਜੀਤ ਸਿੰਘ, ਗੁਰਨਾਮ ਕੌਰ, ਬੇਅੰਤ ਕੌਰ, ਚਰਨਜੀਤ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH