ਫਿਲੌਰ ਸਬ-ਡਿਵਿਜ਼ਨ ਦੇ ਸਕੂਲਾਂ ਵਿੱਚ ਅੱਜ ਸਥਾਨਕ ਛੁੱਟੀ
ਜਲੰਧਰ, 22 ਅਗਸਤ (ਹਿੰ.ਸ.)| ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਫਿਲੌਰ ਦੀ ਦਾਣਾ ਮੰਡੀ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਫਿਲੌਰ ਸਬ-ਡਿਵਿਜ਼ਨ ਦੇ ਸਾਰੇ ਸਰਕਾਰੀ ਅਤੇ ਗੈਰ-ਸਰ
ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ


ਜਲੰਧਰ, 22 ਅਗਸਤ (ਹਿੰ.ਸ.)| ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਫਿਲੌਰ ਦੀ ਦਾਣਾ ਮੰਡੀ ਵਿੱਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਫਿਲੌਰ ਸਬ-ਡਿਵਿਜ਼ਨ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਸਥਾਨਕ ਛੁੱਟੀ ਰਹੇਗੀ।

ਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਸਿਰਫ਼ ਫਿਲੌਰ ਸਬ-ਡਿਵਿਜ਼ਨ ਦੀ ਹੱਦ ਅੰਦਰ ਆਉਂਦੇ ਸਕੂਲਾਂ ’ਤੇ ਲਾਗੂ ਹੋਵੇਗੀ। ਜ਼ਰੂਰੀ ਸੇਵਾਵਾਂ ਨਾਲ ਸਬੰਧਤ ਸੰਸਥਾਵਾਂ ਅਤੇ ਕਰਮਚਾਰੀ ਆਪਣੀ ਡਿਊਟੀ ਅਨੁਸਾਰ ਕੰਮ ਕਰਦੇ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਫਿਲੌਰ ਸਮੇਤ ਪੂਰੇ ਸੂਬੇ ਵਿੱਚ ਵੱਖ-ਵੱਖ ਧਾਰਮਿਕ ਅਤੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਦੀ ਬਾਣੀ, ਸਮਾਜਿਕ ਬਰਾਬਰੀ ਦੇ ਸੰਦੇਸ਼ ਅਤੇ ‘ਬੇਗਮਪੁਰਾ’ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।

ਇਸੇ ਲੜੀ ਤਹਿਤ ਸੂਬੇ ਦੀਆਂ 92 ਪ੍ਰਮੁੱਖ ਥਾਵਾਂ ’ਤੇ ਹਾਈਟੈੱਕ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਇਨ੍ਹਾਂ ਸ਼ੋਅਜ਼ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਾਂ ਨੂੰ ਦਰਸਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਆਧਾਰਿਤ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਉਣ ਲਈ ਮੋਬਾਈਲ ਐਲਈਡੀ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਇਹ ਵੈਨਾਂ ਫਿਲੌਰ ਦੇ ਪੇਂਡੂ ਇਲਾਕਿਆਂ ਸਮੇਤ ਸੂਬੇ ਦੇ ਹਜ਼ਾਰਾਂ ਪਿੰਡਾਂ ਤੱਕ ਪਹੁੰਚ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਲਈ ਕਰੀਬ 100 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande