ਮਾਛੀਵਾੜਾ ਪੁਲਿਸ ਨੇ ਇਕ ਮੁਲਜ਼ਮ ਨੂੰ 100 ਗ੍ਰਾਮ ਚਿੱਟੇ ਸਮੇਤ ਕੀਤਾ ਕਾਬੂ
ਸਮਰਾਲਾ, 22 ਅਗਸਤ (ਹਿੰ.ਸ.)| ਮਾਛੀਵਾੜਾ ਸਾਹਿਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 100 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਟੋਡਰਪੁਰਾ, ਥਾਣਾ ਸਮਰਾਲਾ ਵਜੋਂ ਹੋਈ ਹੈ। ਡੀਐੱਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ
ਮਾਛੀਵਾੜਾ ਪੁਲਿਸ ਨੇ ਇਕ ਮੁਲਜ਼ਮ ਨੂੰ 100 ਗ੍ਰਾਮ ਚਿੱਟੇ ਸਮੇਤ ਕੀਤਾ ਕਾਬੂ


ਸਮਰਾਲਾ, 22 ਅਗਸਤ (ਹਿੰ.ਸ.)| ਮਾਛੀਵਾੜਾ ਸਾਹਿਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 100 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਟੋਡਰਪੁਰਾ, ਥਾਣਾ ਸਮਰਾਲਾ ਵਜੋਂ ਹੋਈ ਹੈ। ਡੀਐੱਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਾਛੀਵਾੜਾ ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਇਸ ਸਬੰਧੀ ਥਾਣਾ ਮਾਛੀਵਾੜਾ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ।ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਫਾਰਵਰਡ ਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ। ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਅਤੇ 30 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਣ ਦਾ ਜ਼ਿਕਰ ਹੈ। ਇਸ ਮਾਮਲੇ ਵਿੱਚ ਐਕਸਾਈਜ਼ ਐਕਟ ਤਹਿਤ ਵੀ ਕਾਰਵਾਈ ਕੀਤੀ ਗਈ ਸੀ।ਪੁਲਿਸ ਦਾ ਕਹਿਣਾ ਹੈ ਕਿ ਮੌਜੂਦਾ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਰਿਮਾਂਡ ਦੌਰਾਨ ਪੁੱਛਗਿੱਛ ਰਾਹੀਂ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande