ਜਲੰਧਰ 'ਚ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼
ਜਲੰਧਰ, 23 ਅਗਸਤ (ਹਿੰ.ਸ.)| ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਵਿੱਚ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਵਾਰਦਾਤ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ
ਜਲੰਧਰ 'ਚ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼


ਜਲੰਧਰ, 23 ਅਗਸਤ (ਹਿੰ.ਸ.)| ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਵਿੱਚ 70 ਸਾਲਾ ਬਜ਼ੁਰਗ ਰਾਮ ਪ੍ਰਕਾਸ਼ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਵਾਰਦਾਤ ਤੋਂ ਬਾਅਦ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਦੇ ਚਿਹਰੇ 'ਤੇ ਪੱਥਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਮਿਲੇ ਹਨ। ਇਸ ਤੋਂ ਇਲਾਵਾ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਕਈ ਗੰਭੀਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।ਪਰਿਵਾਰਕ ਮੈਂਬਰ ਗੁਰਪ੍ਰੀਤ ਮਾਹੀ ਨੇ ਦੱਸਿਆ ਕਿ ਰਾਮ ਪ੍ਰਕਾਸ਼ ਸ਼ਨੀਵਾਰ ਸ਼ਾਮ ਕਰੀਬ 6 ਵਜੇ ਘਰੋਂ ਬਾਹਰ ਗਏ ਸਨ। ਦੇਰ ਰਾਤ ਤੱਕ ਵਾਪਸ ਨਾ ਆਉਣ 'ਤੇ ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਥਾਣਾ ਮਕਸੂਦਾਂ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਰੰਧਾਵਾ ਮਸੰਦਾ ਦੇ ਕ੍ਰਿਕਟ ਗਰਾਊਂਡ ਨੇੜਿਓਂ ਰਾਮ ਪ੍ਰਕਾਸ਼ ਦੀ ਲਾਸ਼ ਬਰਾਮਦ ਹੋਈ। ਲਾਸ਼ ਦੇ ਕੋਲ ਹੀ ਉਨ੍ਹਾਂ ਦੀ ਸਾਈਕਲ ਵੀ ਪਈ ਮਿਲੀ।ਪਰਿਵਾਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਕੀਤੀ। ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲਣ ਤੋਂ ਬਾਅਦ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਜਲੰਧਰ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਕਾਤਲਾਂ ਦੀ ਪਛਾਣ ਕੀਤੀ ਜਾ ਸਕੇਫਿਲਹਾਲ ਰਾਮ ਪ੍ਰਕਾਸ਼ ਦੇ ਕਤਲ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਤੱਕ ਪਹੁੰਚਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande