ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ
ਅੰਮ੍ਰਿਤਸਰ, 23 ਅਗਸਤ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ
Amritsar Police recovered pistols


ਅੰਮ੍ਰਿਤਸਰ, 23 ਅਗਸਤ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ 'ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande