ਜਲੰਧਰ ’ਚ ਮਹਿਲਾ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼ ਦਾ ਦੋਸ਼, ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ
ਜਲੰਧਰ, 23 ਅਗਸਤ (ਹਿੰ.ਸ.)| ਜਲੰਧਰ ਦੇ ਕਰਤਾਰਪੁਰ ਥਾਣੇ ਵਿੱਚ ਇੱਕ ਮਹਿਲਾ ਨੂੰ ਕਥਿਤ ਤੌਰ ’ਤੇ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਵਿੱਚ ਮਹਿਲਾ ਦੇ ਪਤੀ ਅਤੇ ਸੱਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੀੜਤਾ ਦੀ ਪਛਾਣ ਕਰਤਾਰਪੁਰ ਵਾਸੀ ਉਮੰਗ ਬੱਸੀ ਦੀ
ਜਲੰਧਰ ’ਚ ਮਹਿਲਾ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼ ਦਾ ਦੋਸ਼, ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ


ਜਲੰਧਰ, 23 ਅਗਸਤ (ਹਿੰ.ਸ.)| ਜਲੰਧਰ ਦੇ ਕਰਤਾਰਪੁਰ ਥਾਣੇ ਵਿੱਚ ਇੱਕ ਮਹਿਲਾ ਨੂੰ ਕਥਿਤ ਤੌਰ ’ਤੇ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਵਿੱਚ ਮਹਿਲਾ ਦੇ ਪਤੀ ਅਤੇ ਸੱਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੀੜਤਾ ਦੀ ਪਛਾਣ ਕਰਤਾਰਪੁਰ ਵਾਸੀ ਉਮੰਗ ਬੱਸੀ ਦੀ ਪਤਨੀ ਨੇਹਾ ਵਜੋਂ ਹੋਈ ਹੈ। ਗੰਭੀਰ ਹਾਲਤ ਵਿੱਚ ਉਸ ਨੂੰ ਜਲੰਧਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਵੈਂਟੀਲੇਟਰ ’ਤੇ ਹੈ।ਪੁਲਿਸ ਮੁਤਾਬਕ ਪੀੜਤਾ ਦਾ ਪੇਕਾ ਧੂਰੀ ਵਿੱਚ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਅਤੇ ਹਸਪਤਾਲ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਮਣੇ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਨੇਹਾ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਖੁਦ ਹਸਪਤਾਲ ਪਹੁੰਚੇ ਅਤੇ ਉਸ ਦੇ ਬਿਆਨ ਦਰਜ ਕੀਤੇ। ਪੀੜਤਾ ਬੋਲਣ ਦੀ ਸਥਿਤੀ ਵਿੱਚ ਨਹੀਂ ਸੀ, ਇਸ ਲਈ ਉਸ ਨੇ ਜੱਜ ਸਾਹਮਣੇ ਲਿਖਤੀ ਰੂਪ ਵਿੱਚ ਆਪਣੀ ਗੱਲ ਦੱਸੀ।ਨੇਹਾ ਨੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਕਿ ਉਸ ਦੇ ਪਤੀ ਉਮੰਗ ਬੱਸੀ ਦੇ ਸਤਨਾਮ ਕੌਰ ਨਾਂ ਦੀ ਲੜਕੀ ਨਾਲ ਕਥਿਤ ਸਬੰਧ ਸਨ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਵਿਵਾਦ ਚੱਲਦਾ ਰਹਿੰਦਾ ਸੀ। ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਅਤੇ ਸੱਸ ਨੇ ਮਿਲ ਕੇ ਉਸ ਨੂੰ ਜ਼ਬਰਦਸਤੀ ਹਾਰਪਿਕ ਪਿਲਾ ਦਿੱਤਾ।ਕਰਤਾਰਪੁਰ ਪੁਲਿਸ ਨੇ ਉਮੰਗ ਬੱਸੀ ਅਤੇ ਕੁਸੁਮ ਬੱਸੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ।ਪੀੜਤਾ ਦੇ ਭਰਾ ਅਮਰੀਸ਼ ਕੁਮਾਰ, ਜੋ ਧੂਰੀ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ 6 ਸਾਲ ਦੀ ਧੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਘਟਨਾ ਤੋਂ ਕਰੀਬ 24 ਘੰਟਿਆਂ ਬਾਅਦ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।ਪਰਿਵਾਰ ਦਾ ਦੋਸ਼ ਹੈ ਕਿ ਪੀੜਤਾ ਦਾ ਪਤੀ ਘਟਨਾ ਤੋਂ ਬਾਅਦ ਵੀ ਹਸਪਤਾਲ ਵਿੱਚ ਮੌਜੂਦ ਸੀ ਅਤੇ ਬਾਅਦ ਵਿੱਚ ਆਪਣੀ ਮਾਂ ਅਤੇ 6 ਸਾਲਾ ਬੱਚੀ ਨੂੰ ਨਾਲ ਲੈ ਕੇ ਫਰਾਰ ਹੋ ਗਿਆ। ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਦੀ ਹਾਲਤ ਸਥਿਰ ਹੋਣ ਅਤੇ ਵੈਂਟੀਲੇਟਰ ਤੋਂ ਹਟਾਏ ਜਾਣ ਤੋਂ ਬਾਅਦ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande