ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ 24 ਅਗਸਤ ਤੋਂ
ਬਟਾਲਾ, 23 ਅਗਸਤ (ਹਿੰ.ਸ.)| ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 24 ਅਗਸਤ ਤੋਂ 3 ਸਤੰਬਰ 2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ 24 ਅਗਸਤ ਤੋਂ


ਬਟਾਲਾ, 23 ਅਗਸਤ (ਹਿੰ.ਸ.)| ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 24 ਅਗਸਤ ਤੋਂ 3 ਸਤੰਬਰ 2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।

ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਇਸ ਸਿਖਲਾਈ ਕੋਰਸ ਵਿੱਚ ਭਾਗ ਲੈ ਸਕਦੇ ਹਨ। ਇਸ ਲਈ ਘੱਟੋ-ਘੱਟ ਪੰਜਵੀਂ ਪਾਸ ਹੋਣਾ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਣੀ ਲਾਜ਼ਮੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿਖਲਾਈ ਦੌਰਾਨ ਡੇਅਰੀ ਫਾਰਮਿੰਗ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਸਿਖਲਾਈ ਪੂਰੀ ਕਰਨ ਤੋਂ ਬਾਅਦ ਵਿਭਾਗ ਵੱਲੋਂ ਸਬੰਧਤ ਲਾਭਪਾਤਰੀਆਂ ਨੂੰ ਵੱਖ-ਵੱਖ ਬੈਂਕਾਂ ਰਾਹੀਂ ਡੇਅਰੀ ਕਰਜ਼ੇ ਦੀ ਸਹੂਲਤ ਦਿਵਾ ਕੇ 2 ਤੋਂ 20 ਪਸ਼ੂਆਂ ਤੱਕ ਦੇ ਡੇਅਰੀ ਯੂਨਿਟ ਸਥਾਪਤ ਕਰਵਾਉਣ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਕੈਟਲ ਸ਼ੈੱਡ, ਮਿਲਕਿੰਗ ਮਸ਼ੀਨ, ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ’ਤੇ ਵੀ ਸਬਸਿਡੀ ਦੀ ਸਹੂਲਤ ਦਿੱਤੀ ਜਾਵੇਗੀ।

ਚਾਹਵਾਨ ਨੌਜਵਾਨ ਲੜਕੇ ਅਤੇ ਲੜਕੀਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਗੁਰਦਾਸਪੁਰ ਦੇ ਦਫ਼ਤਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਅਰਜ਼ੀ ਫਾਰਮ ਭਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande