ਬਟਾਲਾ ’ਚ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਬਟਾਲਾ, 23 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਹੋਈ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ
ਆਪ ’ਚ ਸ਼ਾਮਲ ਕਰਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ


ਬਟਾਲਾ, 23 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਹੋਈ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਕਈ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ।

ਵਿਧਾਇਕ ਨੇ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਲੰਟੀਅਰਾਂ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਅੱਗੇ ਲਿਆਂਦਾ ਗਿਆ ਹੈ।

ਹਲਕਾ ਬਟਾਲਾ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਅਤੇ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਬਟਾਲਾ ਵਾਸੀਆਂ ਦੇ ਹਿੱਤ ਵਿੱਚ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

‘ਆਪ’ ਵਿੱਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵਿਧਾਇਕ ਸ਼ੈਰੀ ਕਲਸੀ ਦਾ ਡਟ ਕੇ ਸਾਥ ਦੇਣਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ, ਵਲੰਟੀਅਰਾਂ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande