ਬਰਨਾਲਾ ’ਚ ਵਾਤਾਵਰਣ ਸੰਭਾਲ ਲਈ ਰੁੱਖ ਲਗਾਓ ਮੁਹਿੰਮ, ਵਕੀਲਾਂ ਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਵੰਡੇ ਬੂਟੇ
ਬਰਨਾਲਾ, 23 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-
ਬੂਟੇ ਵੰਢਦੇ ਹੋਏ ਨਿਆਂਇਕ ਅਧਿਕਾਰੀ


ਬਰਨਾਲਾ, 23 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਡੀ.ਐਲ.ਐੱਸ.ਏ. ਬਰਨਾਲਾ ਮਿਸ ਅੰਸ਼ੂਲ ਬੇਰੀ ਦੀ ਅਗਵਾਈ ਹੇਠ ਕਰਵਾਈ ਗਈ।ਮੁਹਿੰਮ ਤਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਦਨ ਲਾਲ ਅਤੇ ਹੋਰ ਨਿਆਂਇਕ ਅਧਿਕਾਰੀਆਂ ਵੱਲੋਂ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਪੈਰਾ ਲੀਗਲ ਵਲੰਟੀਅਰਾਂ (ਪੀ.ਐੱਲ.ਵੀਜ਼) ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ ਗਏ। ਇਹ ਉਪਰਾਲਾ ਵਣ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਸਾਫ਼-ਸੁਥਰੇ ਵਾਤਾਵਰਣ, ਸ਼ੁੱਧ ਹਵਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਸਕੱਤਰ ਡੀ.ਐੱਲ.ਐੱਸ.ਏ. ਬਰਨਾਲਾ ਮਦਨ ਲਾਲ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਦੇ ਨਾਲ-ਨਾਲ ਲੋਕਾਂ ਨੂੰ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਵੰਡੇ ਗਏ ਬੂਟਿਆਂ ਨੂੰ ਸਿਰਫ਼ ਲਗਾਉਣ ਤੱਕ ਸੀਮਿਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਦੀ ਨਿਯਮਿਤ ਦੇਖਭਾਲ ਕੀਤੀ ਜਾਵੇ ਤਾਂ ਜੋ ਇਹ ਬੂਟੇ ਭਵਿੱਖ ਵਿੱਚ ਵੱਡੇ ਰੁੱਖ ਬਣ ਸਕਣ।ਇਸ ਮੌਕੇ ਨਿਆਂਇਕ ਅਧਿਕਾਰੀ, ਡੀ.ਐੱਲ.ਐੱਸ.ਏ. ਬਰਨਾਲਾ ਦਾ ਸਟਾਫ਼, ਵਕੀਲ, ਮੁਕੱਦਮੇਬਾਜ਼, ਪੈਰਾ ਲੀਗਲ ਵਲੰਟੀਅਰ ਅਤੇ ਵਣ ਵਿਭਾਗ ਬਰਨਾਲਾ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande